ਕੋਟਕਪੂਰਾ, 4 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਨੇੜਲੇ ਪਿੰਡ ਸਿੱਖਾਂਵਾਲਾ ਵਿਖੇ ਇੱਕ ਦਲਿਤ ਔਰਤ ਦੀ ਜਮੀਨ ’ਤੇ ਕਬਜਾ ਕਰਨ ਦੀ ਕੋਸ਼ਿਸ਼ ਅਤੇ ਉਸਦੇ ਖੇਤਾਂ ਨੂੰ ਜਾਣ ਵਾਲੇ ਪਾਣੀ ਨੂੰ ਰੋਕੇ ਜਾਣ ਦੇ ਮਸਲੇ ਨੂੰ ਲੈ ਕੇ ਮਜਦੂਰ ਮੁਕਤੀ ਮੋਰਚਾ ਵਲੋਂ ਅੱਜ ਡੀ.ਐਸ.ਪੀ. ਕੋਟਕਪੂਰਾ ਦੇ ਦਫਤਰ ਦੇ ਬਾਹਰ ਧਰਨਾ ਦੇ ਕੇ ਜੋਰਦਾਰ ਨਾਹਰੇਬਾਜੀ ਕੀਤੀ ਗਈ। ਇਸ ਮੌਕੇ ਕਾਫੀ ਗਿਣਤੀ ਵਿੱਚ ਮਰਦ-ਔਰਤਾਂ ਦੀ ਹਾਜਰੀ ਵਿੱਚ ਮਜਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਇਸ ਮਸਲੇ ’ਚ ਪੁਲਿਸ ਨੂੰ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਪਿੰਡ ਦੇ ਧਨਾਢ ਲੋਕਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਉਹ ਮਜਬੂਰ ਹੋ ਕੇ ਧਰਨਾ ਦੇ ਰਹੇ ਹਨ। ਇਸ ਮੌਕੇ ਮਜਦੂਰ ਮੁਕਤੀ ਮੋਰਚਾ ਦੇ ਸੂਬਾਈ ਜਨਰਲ ਸਕੱਤਰ ਹਰਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸ਼ਨ ਨੇ ਇਸ ਮਾਮਲੇ ’ਚ ਔਰਤ ਨੂੰ ਇਨਸਾਫ ਨਾ ਦਿੱਤਾ ਤਾਂ ਉਹਨਾਂ ਵੱਲੋਂ ਹੋਰ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਤੇਜ ਕੀਤਾ ਜਾਵੇਗਾ। ਉੱਧਰ ਦੂਜੇ ਪਾਸੇ ਗੱਲਬਾਤ ਕਰਦੇ ਹੋਏ ਜਤਿੰਦਰ ਸਿੰਘ ਚੋਪੜਾ ਡੀ.ਐੱਸ.ਪੀ. ਕੋਟਕਪੂਰਾ ਨੇ ਕਿਹਾ ਕਿ ਇਸ ਮਸਲੇ ਨਾਲ ਪੁਲਿਸ ਦਾ ਕੋਈ ਸਬੰਧ ਨਹੀਂ ਹੈ, ਜੇਕਰ ਖੇਤਾਂ ਨੂੰ ਜਾਣ ਵਾਲੇ ਪਾਣੀ ਦਾ ਰੌਲਾ ਹੈ ਤਾਂ ਇਹ ਮਸਲਾ ਨਹਿਰੀ ਵਿਭਾਗ ਕੋਲ ਚੁੱਕਿਆ ਜਾਣਾ ਚਾਹੀਦਾ ਹੈ ਅਤੇ ਜੇਕਰ ਜਮੀਨ ਦਾ ਵਿਵਾਦ ਹੈ ਤਾਂ ਇਸ ਮਸਲੇ ’ਚ ਮਾਲ ਵਿਭਾਗ ਕਾਰਵਾਈ ਕਰ ਸਕਦਾ ਹੈ।
Leave a Comment
Your email address will not be published. Required fields are marked with *