ਕੋਟਕਪੂਰਾ, 14 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਬਸੰਤ ਪੰਚਮੀ ਅਤੇ ਵਿੱਦਿਆ ਅਤੇ ਸੰਗੀਤ ਦੀ ਦੇਵੀ ਮਾਤਾ ਸਰਸਵਤੀ ਦਾ ਜਨਮ-ਦਿਨ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਦੌਰਾਨ ਸਕੂਲ ਦੇ ਪਿ੍ਰੰਸੀਪਲ ਸ਼੍ਰੀ ਅਜੇ ਸ਼ਰਮਾ ਜੀ, ਸਮੂਹ ਸਟਾਫ਼ ਅਤੇ ਵਿੱਦਿਆਰਥੀਆਂ ਨੇ ਸਰਸਵਤੀ ਮਾਤਾ ਦੀ ਪੂਜਾ ਕਰਕੇ ਬਸੰਤ ਪੰਚਮੀ ਦੇ ਪ੍ਰੋਗਰਾਮ ਦਾ ਆਗਾਜ਼ ਕੀਤਾ। ਬੱਚਿਆਂ ਨੇ ਬਸੰਤ ਪੰਚਮੀ ਨਾਲ ਸੰਬੰਧਿਤ ਕਵਿਤਾਵਾਂ ਸੁਣਾਈਆਂ। ਇਸ ਸਮੇਂ ਬੱਚੇ ਬਸੰਤੀ ਪਹਿਰਾਵਿਆਂ ’ਚ ਬੜੇ ਹੀ ਮਨਮੋਹਣੇ ਲੱਗ ਰਹੇ ਸਨ। ਬੱਚਿਆਂ ਦੇ ਮਾਪਿਆਂ ਦੁਆਰਾ ਪੀਲੇ ਰੰਗ ਦਾ ਭੋਜਨ ਤਿਆਰ ਕਰਕੇ ਭੇਜਿਆ ਗਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਸ਼੍ਰੀ ਅਜੇ ਸ਼ਰਮਾ ਜੀ ਨੇ ਬਸੰਤ ਪੰਚਮੀ ਤੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਵਿੱਦਿਆ ਅਤੇ ਸੰਗੀਤ ਦੀ ਦੇਵੀ ਮਾਤਾ ਸਰਸਵਤੀ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ। ਪਿ੍ਰੰਸੀਪਲ ਸਾਹਿਬ ਵੱਲੋਂ ਵਧੀਆ ਪ੍ਰੋਗਰਾਮ ਕਰਨ ਲਈ ਬੱਚਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।
Leave a Comment
Your email address will not be published. Required fields are marked with *