ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦਸਮੇਸ਼ ਪਬਲਿਕ ਸਕੂਲ ਹਮੇਸ਼ਾਂ ਹੀ ਆਪਣੀਆਂ ਵਿਲੱਖਣ ਪ੍ਰਾਪਤੀਆਂ ਸਦਕਾ ਖਬਰਾਂ ਵਿੱਚ ਮੋਹਰੀ ਰਿਹਾ ਹੈ। ਇਥੋਂ ਦੇ ਵਿਦਿਆਰਥੀਆਂ ਨੇ ਦਿਵਾਲੀ ਤੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ। ਵਿਦਿਆਰਥੀਆਂ ਨੇ ਬੜੇ ਸਲੀਕੇ ਨਾਲ ਸ਼ਬਦ ਗਾਇਨ, ਭਾਸ਼ਣ, ਨੁੱਕੜ ਨਾਟਕ, ਬੰਦੀ-ਛੋੜ ਦਿਵਸ ਨਾਟਕ, ਕਵਿਤਾ ਤੇ ਰਮਾਇਣ ਦੀਆਂ ਝਾਕੀਆਂ ਰਾਹੀਂ ਖੂਬ ਰੰਗ ਬੰਨਿ੍ਹਆ। ਇਸ ਮੌਕੇ ਸਕੂਲ ਮੁਖੀ ਸ: ਸੁਰਿੰਦਰ ਸਿੰਘ ਜੀ ਨੇ ਆਪਣੇ ਕੀਮਤੀ ਵਿਚਾਰ ਪੇਸ ਕਰਦਿਆਂ ਕਿਹਾ ਕਿ ਦਿਵਾਲੀ ਤੇ ਬੰਦੀ-ਛੋੜ ਦਿਵਸ ਤਿਉਹਾਰ ਸਾਡੀ ਭਾਈਚਾਰਕ ਸਾਂਝ ਨੂੰ ਦਰਸਾਉਂਦੇ ਹਨ। ਉਹਨਾਂ ਨੇ ਬੱਚਿਆਂ ਨੂੰ ਗਰੀਨ ਦਿਵਾਲੀ ਮਨਾਉਣ ਦਾ ਸੰਦੇਸ ਵੀ ਦਿੱਤਾ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਸ੍ਰ. ਜਸਬੀਰ ਸਿੰਘ ਸੰਧੂ ਵੱਲੋਂ ਵੀ ਇਸ ਸਮਾਗਮ ਦੀ ਸ਼ਲਾਘਾ ਕੀਤੀ ਗਈ। ਉਹਨਾਂ ਕਿਹਾ ਕਿ ਇਹ ਤਿਉਹਾਰ ਸਾਡੀਆਂ ਰੀਝਾਂ ਤੇ ਸੱਧਰਾਂ ਦੇ ਵਿਹੜੇ ’ਚ ਖੁਸ਼ੀਆਂ ਦੇ ਦੀਪ ਜਗਾਉਂਦੇ ਹਨ।