ਦਸਮੇਸ਼ ਪਬਲਿਕ ਸਕੂਲ ਦੀ ਜੱਜ ਬਣੀ ਵਿਦਿਆਰਥਣ ਦਾ ਕੀਤਾ ਸਨਮਾਨ

ਦਸਮੇਸ਼ ਪਬਲਿਕ ਸਕੂਲ ਦੀ ਜੱਜ ਬਣੀ ਵਿਦਿਆਰਥਣ ਦਾ ਕੀਤਾ ਸਨਮਾਨ

ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼ )

ਸਥਾਨਕ ਦਸਮੇਸ਼ ਪਬਲਿਕ ਸਕੂਲ ਦੀ 2014-2015 ਦੀ ਪਾਸ ਆਊਟ ਵਿਦਿਆਰਥਣ ਨੂਰ ਸੱਚਦੇਵਾ ਨੇ ਜੱਜ ਦੀ ਉੱਚੀ ਪਦਵੀ ਨੂੰ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਪੂਰੇ ਦੇਸ਼ ’ਚ ਰੌਸ਼ਨ ਕੀਤਾ ਹੈ। ਸਕੂਲ ਪਹੁੰਚਣ ’ਤੇ ਨੂਰ ਸੱਚਦੇਵਾ ਅਤੇ ਉਸ ਦੇ ਮਾਤਾ-ਪਿਤਾ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਬੈਂਡ ਵਜਾ ਕੇ ਧੂਮ-ਧਾਮ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਪ੍ਰਬੰਧਕੀ ਕਮੇਟੀ ਦੇ ਮੈਨੇਜ਼ਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਅਤੇ ਪਿ੍ਰੰਸੀਪਲ ਮੈਡਮ ਗਗਨਦੀਪ ਕੌਰ ਬਰਾੜ ਨੇ ਨੂਰ ਸੱਚਦੇਵਾ ਨੂੰ ਸਨਮਾਨ ਚਿੰਨ੍ਹ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ। ਨੂਰ ਸੱਚਦੇਵਾ ਨੇ ਜੱਜ ਬਣਨ ਦਾ ਸਿਹਰਾ ਆਪਣੇ ਅਧਿਆਪਕਾਂ ਅਤੇ ਮਾਪਿਆਂ ਨੂੰ ਦਿੱਤਾ। ਉਸ ਨੇ ਬੱਚਿਆਂ ਨੂੰ ਵਿਦੇਸ਼ਾਂ ’ਚ ਨਾ ਜਾ ਕੇ ਸਗੋਂ ਆਪਣੇ ਦੇਸ਼ ’ਚ ਹੀ ਰਹਿ ਕੇ ਆਪਣੇ ਦੇਸ਼ ਦਾ ਨਾਮ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਨੇਜ਼ਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਅਤੇ ਪਿ੍ਰੰਸੀਪਲ ਮੈਡਮ ਗਗਨਦੀਪ ਕੌਰ ਬਰਾੜ, ਸਮੂਹ ਕੋਆਰਡੀਨੇਟਰਜ਼ ਅਤੇ ਅਧਿਆਪਕਾਂ ਨੇ ਨੂਰ ਸਚਦੇਵਾ ਨੂੰ ਵਧਾਈ ਦਿੰਦਿਆਂ ਆਪਣੀ ਪਦਵੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.