ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬ-ਏ-ਕਮਾਲ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖ ਕੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ 1 ਜਨਵਰੀ ਨੂੰ ਸ਼ੁਰੂ ਕੀਤੇ ਗਏ ਸੁਖਮਨੀ ਸਾਹਿਬ ਦੇ 31 ਪਾਠਾਂ ਦੇ ਭੋਗ ਪਾਏ ਗਏ ਅਤੇ ਵਿਦਿਆਰਥੀਆਂ ਦੀ ਸੁੱਖ-ਸ਼ਾਂਤੀ ਅਤੇ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ, ਲਈ ਅਰਦਾਸ ਕੀਤੀ ਗਈ। ਸਕੂਲ ਦੇ ਅੱੈਮ.ਡੀ. ਬਲਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ ਵਿਦਿਆਰਥੀਆਂ ਅਤੇ ਸਟਾਫ ਵਲੋਂ ਮਿਲ ਕੇ ਪਾਠ ਕੀਤੇ ਜਾਂਦੇ ਸਨ, ਭੋਗ ਉਪਰੰਤ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਬਹੁਤ ਹੀ ਸਤਿਕਾਰ ਨਾਲ ਵਿਦਿਆਰਥੀਆਂ ਨੂੰ ਲੰਗਰ ਛਕਾਉਣ ਦੀ ਵੀ ਸੇਵਾ ਕੀਤੀ ਗਈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੈਡਮ ਸੁਰਿੰਦਰ ਕੌਰ ਡਾਇਰੈਕਟਰ/ਪਿ੍ਰੰਸੀਪਲ ਸਮੇਤ ਸਮੂਹ ਸਟਾਫ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।