ਕੋਟਕਪੂਰਾ, 11 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ’ਚ ਨੈਤਿਕਤਾ ਦੀ ਪ੍ਰਫੁੱਲਤਾ ਹਿੱਤ ਨੈਤਿਕ ਸਿੱਖਿਆ ਇਮਤਿਹਾਨ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੰਨ੍ਹਾਂ ’ਚੋਂ ਗੁਰਨੂਰਪਾਲ ਸਿੰਘ, ਗੁਰਨੀਤ ਸਿੰਘ ਅਤੇ ਨਵਦੀਪ ਕੌਰ ਨੇ ਮੈਰਿਟ ਸਥਾਨ ਹਾਸਿਲ ਕੀਤਾ ਅਤੇ ਦੀਪਾਂਸ਼ੂ ਸਿੰਗਲਾ, ਗੁਰਲੀਨ ਕੌਰ ਅਤੇ ਗੁਰਸ਼ਰਨਦੀਪ ਸਿੰਘ ਨੇ ਵਿਸ਼ੇਸ਼ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਵੀ ਕਰਵਾਇਆ ਗਿਆ, ਜਿਸ ’ਚ ਸਕੂਲ ਦੇ ਵਿਦਿਆਰਥੀਆਂ ਨੇ ਦਸਤਾਰ ਮੁਕਾਬਲੇ, ਪੇਂਟਿੰਗ ਮੁਕਾਬਲੇ, ਕਵਿਤਾ ਮੁਕਾਬਲੇ, ਕੁਇਜ ਮੁਕਾਬਲੇ ਅਤੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਭਾਗ ਲਿਆ ਅਤੇ ਵਿਸ਼ੇਸ਼ ਸਥਾਨ ਹਾਸਿਲ ਕੀਤੇ। ਸਕੂਲ ਪਹੁੰਚਣ ’ਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪਿ੍ਰੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ, ਪਿ੍ਰੰਸੀਪਲ ਸ਼੍ਰੀਮਤੀ ਸਤਵਿੰਦਰ ਕੌਰ ਵਲੋਂ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ।