ਕੋਟਕਪੂਰਾ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦਾ ਬਾਰਵੀਂ ਜਮਾਤ ਦਾ ਨਤੀਜਾ 100 % ਰਿਹਾ। ਸਕੂਲ ਵਿੱਚ ਆਰਟਸ, ਕਮਰਸ ਅਤੇ ਸਾਇੰਸ ਗਰੁੱਪਾਂ ਵਿੱਚ ਕੁੱਲ 84 ਵਿਦਿਆਰਥੀ ਅਪੀਅਰ ਹੋਏ। ਆਰਟਸ ਗਰੁੱਪ ਵਿੱਚ ਤਰਨਵੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ 91.2 %ਅੰਕ ਪ੍ਰਾਪਤ ਕਰਕੇ ਪਹਿਲਾ, ਜਸਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 90.8 % ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਛਮਣ ਸਿੰਘ ਪੁੱਤਰ ਸੁਖਮੰਦਰ ਸਿੰਘ ਨੇ 88.8 % ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਮਰਸ ਗਰੁੱਪ ਵਿੱਚ ਕਮਲਦੀਪ ਕੌਰ ਪੁੱਤਰੀ ਰੇਸ਼ਮ ਸਿੰਘ ਨੇ 94.4 % ਅੰਕ ਪ੍ਰਾਪਤ ਕਰਕੇ ਪਹਿਲਾ, ਸਿਮਰਨ ਕੌਰ ਪੁੱਤਰੀ ਗੁਰਨੈਬ ਸਿੰਘ ਨੇ 93% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਸਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 92.2% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਾਇੰਸ ਗਰੁੱਪ ਵਿੱਚ ਜਸ਼ਨਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 96.8 % ਅੰਕ ਪ੍ਰਾਪਤ ਕਰਕੇ ਪਹਿਲਾ, ਰੀਤਇੰਦਰ ਕੌਰ ਪੁੱਤਰੀ ਗੁਰਜੀਤ ਸਿੰਘ ਨੇ 96.4 % ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਵਜੋਤ ਕੌਰ ਪੁੱਤਰੀ ਕਰਮਜੀਤ ਸਿੰਘ ਨੇ 94.6 % ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਦੱਸਿਆ ਕਿ ਕੁੱਲ 84 ਵਿਦਿਆਰਥੀਆਂ ਵਿੱਚੋਂ 17 ਵਿਦਿਆਰਥੀਆਂ ਨੇ 90 % ਤੋਂ ਉੱਪਰ ਅੰਕ ਹਾਸਿਲ ਕੀਤੇ ਅਤੇ 48 ਵਿਦਿਆਰਥੀਆਂ ਨੇ 80 % ਤੋਂ ਉੱਪਰ ਅੰਕ ਹਾਸਿਲ ਕੀਤੇ ਹਨ । ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਨਤੀਜਾ ਦਾ ਸਿਹਰਾ ਮਿਹਨਤੀ ਤੇ ਕਾਬਿਲ ਸਟਾਫ਼ ਨੂੰ ਜਾਂਦਾ ਹੈ ਅਤੇ ਉਹਨਾਂ ਨੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਬ੍ਰਿਜ ਮੋਹਨ ਸਿੰਘ ਜੀ, ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਅੰਜੂ ਸੇਠੀ ਜੀ, ਉਪ ਜਿਲ੍ਹਾ ਅਫ਼ਸਰਸੈਕੰਡਰੀ ਸ੍ਰੀ ਪਰਦੀਪ ਦਿਉੜਾ ਜੀ, ਉਪ ਜਿਲ੍ਹਾ ਅਫ਼ਸਰ ਐਲੀਮੈਂਟਰੀ ਸ੍ਰੀ ਪਵਨ ਕੁਮਾਰ ਅਤੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਸ੍ਰੀ ਜਸਬੀਰ ਜੱਸੀ ਜੀ ਨੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।