ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਪਣੀਆਂ ਵਿਲੱਖਣ ਪਛਾਣ ਨੂੰ ਬਰਕਰਾਰ ਰੱਖਦਿਆਂ ਦਸਮੇਸ ਪਬਲਿਕ ਸਕੂਲ ਕੋਟਕਪੂਰਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜੈਸਿਕਾ ਨੇ ਜਿਲ੍ਹਾ ਪੱਧਰੀ ‘ਕਲਾ ਉਤਸਵ‘ ਮੁਕਾਬਲਿਆਂ ਵਿੱਚ ਸਕੂਲ ਮੁਖੀ ਸ੍ਰੀ ਸੁਰਿੰਦਰ ਸਿੰਘ ਅਤੇ ਕੋਆਰਡੀਨੇਟਰ ਸ੍ਰ. ਗਗਨਦੀਪ ਸਿੰਘ ਬਰਾੜ ਦੀ ਸੁਚੱਜੀ ਅਗਵਾਈ ਅਤੇ ਪ੍ਰੇਰਨਾ ਤਹਿਤ ਹਿੱਸਾ ਲੈ ਕੇ ਸਕੂਲ ਦਾ ਨਾਂ ਚਮਕਾਇਆ। ਸੰਸਥਾ ਦੀ ਹੋਣਹਾਰ ਵਿਦਿਆਰਥਣ ਜੈਸਿਕਾ ਨੇ ਆਪਣੇ ਸੰਗੀਤ ਅਧਿਆਪਕਾਂ ਇੰਦਰਜੀਤ ਸਿੰਘ ਅਤੇ ਸੁਖਦੇਵ ਸਿੰਘ ਦੀ ਦੇਖ-ਰੇਖ ਅਧੀਨ ਰਵਾਇਤੀ ਆਪਣੀ ਸੁਰੀਲੀ ਅਵਾਜ ਵਿੱਚ ਲੋਕ-ਗੀਤ ‘ਬਾਵਾ’ ਗਾ ਕੇ ਮੁਕਾਬਲੇ ਵਿੱਚ ਤੀਸਰਾ ਸਥਾਨ ਹਾਸਲ ਕੀਤਾ। ਇਸ ਵਿਸੇਸ ਪ੍ਰਾਪਤੀ ਦੀ ਪ੍ਰਸੰਸਾ ਕਰਦਿਆਂ ਸਕੂਲ ਪ੍ਰਬੰਧਕੀ ਕਮੇਟੀ ਦੇ ਜਨਰਲ ਡਾਇਰੈਕਟਰ ਸ੍ਰ. ਜਸਬੀਰ ਸਿੰਘ ਸੰਧੂ ਅਤੇ ਹੋਰ ਅਹੁਦੇਦਾਰਾਂ ਨੇ ਸਕੂਲ ਮੁਖੀ ਸ਼੍ਰੀ ਸੁਰਿੰਦਰ ਸਿੰਘ ਅਤੇ ਸਬੰਧਤ ਵਿਭਾਗ ਦੇ ਕੋਆਰਡੀਨੇਟਰ, ਵਿਦਿਆਰਥਣ ਅਤੇ ਮਾਪਿਆਂ ਨੂੰ ਵਧਾਈ ਸੰਦੇਸ ਭੇਜਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਆ।