ਸਪੀਕਰ ਕੁਲਤਾਰ ਸਿੰਘ ਸੰਧਵਾਂ ਬੂਟੇ ਲਾ ਕੇ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੁਨੇਹਾ
ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿੱਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਨੇ ਪਹਿਲਾ ਪੌਦਾ ਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਸਕੂਲ ਵਲੋਂ ਕੁੱਲ 51 ਪੌਦੇ ਲਾਏ ਗਏ, ਜਿਸ ’ਚ ਐਨ.ਐਸ.ਐਸ. ਦੇ ਵਿਦਿਆਰਥੀਆਂ ਅਤੇ ਉਹਨਾਂ ਦੇ ਇੰਚਾਰਜ ਗੁਰਮਿੱਤਰ ਸਿੰਘ ਨੇ ਪੌਦਿਆਂ ਨੂੰ ਸੰਭਾਲਣ ਦੀ ਜਿੰਮੇਵਾਰੀ ਲਈ। ਡਾਇਰੈਕਟਰ ਪਿ੍ਰੰਸੀਪਲ ਮੈਡਮ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਹਨ ਤਾਂ ਜੀਵਨ ਹੈ ਅਤੇ ਇਹਨਾਂ ਨੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਮੈਡਮ ਸੋਮਾ ਦੇਵੀ ਪਿ੍ਰੰਸੀਪਲ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਅਤੇ ਮੈਡਮ ਰੁਬੀਨਾ ਧੀਰ ਪਿ੍ਰੰਸੀਪਲ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਦਾ ਵਿਸ਼ੇਸ਼ ਯੋਗਦਾਨ ਰਿਹਾ। ਬਲਜੀਤ ਸਿੰਘ ਡਾਇਰੈਕਟਰ ਸਕੂਲਜ ਹਰੀਨੌ ਨੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਮੂਹ ਅਹੁਦੇਦਾਰਾਂ, ਸਮੂਹ ਮੈਂਬਰਾਂ ਅਤੇ ਸਪੀਕਰ ਸੰਧਵਾਂ ਦਾ ਧੰਨਵਾਦ ਕੀਤਾ। ਇਸ ਸਮੇਂ ਵਿਸ਼ੇਸ਼ ਤੌਰ ’ਤੇ ਗੁਰਿੰਦਰ ਸਿੰਘ ਮਹਿੰਦੀਰੱਤਾ, ਡਾ. ਮਨਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਪੱਪੂ ਨੰਬਰਦਾਰ, ਮਨਤਾਰ ਸਿੰਘ ਮੱਕੜ, ਅਰੁਣ ਸਿੰਗਲਾ, ਕੈਪਟਨ ਬਸੰਤ ਸਿੰਘ ਸਾਬਕਾ ਸਰਪੰਚ, ਧਰਮਜੀਤ ਸਿੰਘ ਸੈਕਟਰੀ, ਨਿਰਭੈ ਸਿੰਘ ਸਿੱਧੂ, ਸੁਰਜੀਤ ਸਿੰਘ, ਰਾਜਾ ਠੇਕੇਦਾਰ ਅਤੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ. ਆਦਿ ਵੀ ਹਾਜਰ ਸਨ।