ਕੋਟਕਪੂਰਾ, 9 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦਸਮੇਸ਼ ਪਬਲਿਕ ਸਕੂਲ ਵਿੱਚ ਕੈਂਸਰ ਪ੍ਰਤੀ ਜਾਗਰੂਕਤਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ। ਛੋਟੇ-ਛੋਟੇ ਬੱਚਿਆਂ ਨੇ ਤੇ ਉਹਨਾਂ ਦੇ ਅਧਿਆਪਕਾਂ ਨੇ ਲਾਲ ਰੰਗ ਦੇ ਰਿਬਨ ਮੋਢਿਆਂ ‘ਤੇ ਲਾ ਕੇ ਕੌਮੀ ਕੈਂਸਰ-ਦਿਵਸ ਮਨਾਇਆ। ਵੱਖ ਵੱਖ ਬੁਲਾਰਿਆਂ ਵੱਲੋਂ ਕੈਂਸਰ ਦੀ ਨਾ-ਮੁਰਾਦ ਬਿਮਾਰੀ ਸਬੰਧੀ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਜੇ ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗ ਜਾਵੇ ਤਾਂ ਇਸ ਨੂੰ ਹਰਾਇਆ ਜਾ ਸਕਦਾ ਹੈ। ਸਕੂਲ ਮੁਖੀ ਸੁਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਿਹਤਮੰਦ ਜੀਵਨਸ਼ੈਲੀ ਅਪਨਾਉਣੀ ਚਾਹੀਦੀ ਹੈ ਤੇ ਜੰਕ ਫੂਡ ਤੋਂ ਕੋਹਾਂ ਦੂਰ ਰਹਿਣਾ ਚਾਹੀਦਾ ਹੈ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਆਪਣੇ ਸੁਨੇਹੇ ਵਿੱਚ ਸਕੂਲ ਮੁਖੀ, ਸਮੂਹ ਕੋਆਰਡੀਨੇਟਰਜ ਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅਜਿਹੇ ਦਿਵਸ ਮਨਾਉਣਾ ਸਮੇਂ ਦੀ ਮੁੱਖ ਲੋੜ ਹੈ।