ਕੋਟਕਪੂਰਾ, 15 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਪੁਲਿਸ ਪ੍ਰਸ਼ਾਸ਼ਨ ਦੇ ਚੋਰਾਂ ਅਤੇ ਲੁਟੇਰਿਆਂ ਖਿਲਾਫ ਸਖਤ ਕਾਰਵਾਈ, ਤੇਜ ਗਸ਼ਤ ਅਤੇ ਨਾਕਾਬੰਦੀ ਦੇ ਦਾਅਵਿਆਂ ਦੇ ਬਾਵਜੂਦ ਵੀ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਸਗੋਂ ਹੁਣ ਲੁਟੇਰੇ ਦਿਨ ਦਿਹਾੜੇ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਇੰਝ ਅੰਜਾਮ ਦੇਣ ਲੱਗ ਪਏ ਹਨ ਕਿ ਜਿਵੇਂ ਉਹਨਾਂ ਨੂੰ ਪੁਲਿਸ ਪ੍ਰਸ਼ਾਸ਼ਨ ਜਾਂ ਕਾਨੂੰਨ ਦਾ ਕੋਈ ਡਰ-ਭੈਅ ਹੀ ਨਾ ਰਹਿ ਗਿਆ ਹੋਵੇ। ਬਜਾਰ ਵਿੱਚੋਂ ਪੈਦਲ ਆਪਣੇ ਘਰ ਪਰਤ ਰਹੀ ਲੜਕੀ ਹਰਪ੍ਰੀਤ ਕੌਰ ਵਾਸੀ ਗੋਬਿੰਦ ਨਗਰ ਭੋਲੂਵਾਲਾ ਰੋਡ ਫਰੀਦਕੋਟ ਤੋਂ ਇਕ ਲੜਕੇ ਨੇ ਮੋਬਾਇਲ ਖੋਹਣ ਦੀ ਕੌਸ਼ਿਸ਼ ਕੀਤੀ ਤਾਂ ਲੜਕੀ ਵਲੋਂ ਵਿਰੋਧ ਕਰਨ ’ਤੇ ਉਸ ਨੇ ਲੜਕੀ ਨੂੰ ਧੱਕਾ ਦੇ ਕੇ ਸੜਕ ’ਤੇ ਸੁੱਟ ਦਿੱਤਾ ਅਤੇ ਮੋਬਾਇਲ ਖੋਹ ਕੇ ਭੱਜਣ ਲੱਗਾ ਪਰ ਰੋਲਾ ਪੈਣ ’ਤੇ ਰਾਹਗੀਰਾਂ ਨੇ ਉਸਨੂੰ ਦਬੋਚ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ। ਤਫਤੀਸ਼ੀ ਅਫਸਰ ਥਾਣੇਦਾਰ ਸੁਖਵਿੰਦਰ ਸਿੰਘ ਮੁਤਾਬਿਕ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਸੁਰੇਸ਼ਪਾਲ ਪੁੱਤਰ ਪੰਨਾ ਲਾਲ ਵਾਸੀ ਟੀਚਰ ਕਲੋਨੀ ਫਰੀਦਕੋਟ ਖਿਲਾਫ ਸਿਟੀ ਥਾਣਾ ਫਰੀਦਕੋਟ ਵਿਖੇ ਆਈਪੀਸੀ ਦੀ ਧਾਰਾ 379ਬੀ/411/323 ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਲਾਕੇ ਵਿੱਚ ਵਾਪਰੀਆਂ ਹੋਰ ਵੀ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਦਾ ਸੁਰਾਗ ਲਾਇਆ ਜਾ ਸਕੇ।
Leave a Comment
Your email address will not be published. Required fields are marked with *