ਚੰਡੀਗੜ੍ਹ, 10 ਨਵੰਬਰ (ਹਰਦੇਵ ਚੌਹਾਨ/ ਵਰਲਡ ਪੰਜਾਬੀ ਟਾਈਮਜ਼)
ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਮਾਨਸਾ ਵਿਖੇ ਵਰਲਡ ਲੀਗਲ ਸਰਵਿਸ ਡੇਅ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਦੀ ਅਗਵਾਈ ਹੇਠ 9 ਨਵੰਬਰ ਨੂੰ ਲੀਗਲ ਸਰਵਿਸਿਜ਼ ਡੇਅ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਲੀਗਲ ਸਰਵਿਸਿਜ਼ ਐਕਟ 1987, 9 ਨਵੰਬਰ 1995 ਨੂੰ ਦੇਸ਼ ਭਰ ਵਿਚ ਲਾਗੂ ਕਰਨ ਉਪਰੰਤ ਹੋਂਦ ਵਿਚ ਆਇਆ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨਾਲ ਕਾਨੂੰਨ ਪ੍ਰਬੰਧ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਕਿਵੇਂ ਕੋਈ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਲੈ ਸਕਦਾ ਹੈ।
ਸਮਾਜਿਕ ਵਿਗਿਆਨ ਦੀ ਅਧਿਆਪਕਾ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੇ ਵਿਦਿਆਰਥੀਆਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਨੂੰਨ ਸਾਡੇ ਸਾਰਿਆਂ ਲਈ ਬਰਾਬਰ ਹੁੰਦਾ ਹੈ ਤੇ ਸਾਨੂੰ ਸਾਰੇ ਅਧਿਕਾਰ ਸਮਾਨ ਰੂਪ ਵਿੱਚ ਮਿਲੇ ਹੋਏ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।