ਮਿਲਾਨ, 13 ਨਵੰਬਰ : (ਨਵਜੋਤ ਢੀਂਡਸਾ/ ਵਰਲਡ ਪੰਜਾਬੀ ਟਾਈਮਜ਼)
ਦੁਨੀਆਂ ਭਰ ਵਿੱਚ ਰਹਿਣ ਬਸੇਰਾ ਕਰਦੇ ਸਨਾਤਨ ਧਰਮ ਦੇ ਪੈਰੋਕਾਰਾਂ ਤੇ ਸਿੱਖ ਸੰਗਤਾਂ ਵੱਲੋਂ ਦੀਵਾਲੀ ਅਤੇ ਬੰਦੀਛੋੜ ਦਿਵਸ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਬਹੁਤ ਹੀ ਸ਼ਾਨੋ ਸੌ਼ਕਤ ਨਾਲ ਮਨਾਏ ਗਏ।ਇਸ ਮੌਕੇ ਇਟਲੀ ਵਿਖੇ ਵੀ ਸੰਗਤ ਸਵੇਰੇ ਤੋਂ ਹੀ ਗੁਰਦੁਆਰਾ ਸਾਹਿਬ ਤੇ ਹਿੰਦੂ ਮੰਦਿਰਾਂ ਵਿੱਚ ਜਾਕੇ ਜਿੱਥੇ ਨਤਮਸਤਕ ਹੋ ਰਹੀ ਸੀ ਉੱਥੇ ਧਾਰਮਿਕ ਅਸਥਾਨਾਂ ਵਿਖੇ ਕੀਰਤਨੀ ਜੱਥਿਆਂ ਤੇ ਭਜਨ ਮੰਡਲੀਆਂ ਵੱਲੋਂ ਸ਼ਬਦ ਗਾਇਨ ਵੀ ਕੀਤੇ ਗਏ।ਸੰਗਤਾਂ ਦਾ ਲੱਗਾ ਹਜੂਮ ਦੇਖਣ ਯੋਗ ਸੀ ।ਸ਼ਾਮ ਵੇਲੇ ਗੁਰਦੁਆਰਾ ਸਾਹਿਬ ਤੇ ਮੰਦਿਰਾਂ ਦੀ ਕੀਤੀ ਦੀਪਮਾਲਾ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀ ਸੀ।ਸੰਗਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਟਾਖੇ ਤੇ ਆਤਿਸ਼ਬਾਜੀ ਵੀ ਕੀਤੀ।ਇਟਲੀ ਦੇ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ (ਰੋਮ),ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ(ਲਾਤੀਨਾ),ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆ ਨਵੀ ਇਮਾਰਤ(ਲਾਤੀਨਾ)ਗੁਰਦੁਆਰਾ ਸਾਹਿਬ ਗੋਬਿੰਦਸਰ ਸਾਹਿਬ ਲਵੀਨਿਓ(ਰੋਮ),ਤੇ ਸ਼੍ਰੀ ਹਰੀ ਓਮ ਮੰਦਿਰ (ਮਾਨਤੋਵਾ)ਆਦਿ ਵਿਖੇ ਸੰਗਤਾਂ ਵੱਲੋਂ ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਭਾਰੀ ਰੌਣਕਾਂ ਲਗਾ ਪ੍ਰਭੂ ਚਰਨਾਂ ਵਿੱਚ ਭਰਵੀਂ ਹਾਜ਼ਰੀ ਲੁਆਈ ਗਈ।
Leave a Comment
Your email address will not be published. Required fields are marked with *