ਕੋਟਕਪੂਰਾ, 19 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੇ ਸਮੂਹ ਵਿਦਿਆਰਥੀਆਂ ਵੱਲੋਂ ਆਜਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਸੁਣਾਏ ਅਤੇ ਰਾਸ਼ਟਰੀ ਗੀਤ ਗਾ ਕੇ ਦੇਸ਼ ਭਗਤਾਂ ਨੂੰ ਯਾਦ ਕੀਤਾ। ਡਾਇਰੈਕਟਰ/ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਨੇ ਆਜਾਦੀ ਦਿਵਸ ਸਬੰਧੀ ਪੰਜਾਬ ਦੇ ਨੌਜਵਾਨਾਂ ਵਲੋਂ ਦੇਸ਼ ਦੀ ਆਜਾਦੀ ਸੰਗਰਾਮ ਵਿੱਚ ਪਾਈਆਂ ਸ਼ਹੀਦੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਜਾਰਾਂ ਨੌਜਵਾਨਾਂ ਦੀਆਂ ਸ਼ਹੀਦੀਆਂ ਤੋਂ ਬਾਅਦ 15 ਅਗਸਤ 1947 ਨੂੰ ਦੇਸ਼ ਨੇ ਆਜਾਦੀ ਲਈ ਅਤੇ ਨਾਲ ਹੀ ਦੇਸ਼ ਦੀ ਹੋਈ ਵੰਡ ਖਾਸ ਕਰਕੇ ਪੰਜਾਬ ਵਿੱਚ ਹੋਏ ਕਤਲੋ-ਗਾਰਤ ਸਬੰਧੀ ਦੁੱਖ ਦਾ ਪ੍ਰਗਟਾਵਾ ਕੀਤਾ। ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੇਸ਼ ਦੀ ਆਜਾਦੀ ਲਈ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਊਧਮ ਸਿੰਘ, ਗਦਰੀ ਬਾਬਾ ਸੋਹਣ ਸਿੰਘ ਭਕਣਾ ਅਤੇ ਰਾਮ ਸਿੰਘ ਕੂਕਾ ਦੀਆਂ ਜੀਵਨੀਆਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਉਕਤ ਸਮਾਗਮ ’ਚ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਨੇ ਵੀ ਭਾਗ ਲਿਆ। ਇਸ ਮੌਕੇ ਮੈਡਮ ਸੋਮਾ ਦੇਵੀ ਪ੍ਰਿੰਸੀਪਲ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ, ਮੈਡਮ ਰੁਬੀਨਾ ਧੀਰ ਪ੍ਰਿੰਸੀਪਲ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਅਤੇ ਸਮੂਹ ਸਟਾਫ ਨੇ ਤਿਰੰਗੇ ਝੰਡੇ ਤੋਂ ਸਲਾਮ ਲਈ।