ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਰਹਿਨੁਮਾਈ ਹੇਠ ਇੱਕ ਬੱਸ 10 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10.00 ਵਜੇ ਕੋਟਕਪੂਰਾ ਤੋਂ ਰਵਾਨਾ ਹੋ ਕੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖਤ ਸ਼੍ਰੀ ਆਨੰਦਪੁਰ ਸਾਹਿਬ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਦੱਸਿਆ ਕਿ ਰਾਤ ਦਾ ਠਹਿਰਾਓ ਆਨੰਦਪੁਰ ਸਾਹਿਬ ਵਿਖੇ ਹੋਵੇਗਾ। ਵਾਪਸੀ ਐਤਵਾਰ ਮਿਤੀ 11 ਫ਼ਰਵਰੀ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਨਰੇਸ਼ ਸਿੰਗਲਾ 94631-76793 ਅਤੇ ਸ਼ਿਵਰਾਜ ਸਿੰਘ 98783-42515 ਕੋਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਦੌਰਾਨ ਮਨੀ ਧਾਲੀਵਾਲ ਨੇ ਅੱਗੇ ਦੱਸਿਆ ਕਿ ਦੋ ਪਵਿੱਤਰ ਤਖਤਾਂ ਦੇ ਦਰਸ਼ਨਾ ਲਈ ਜਾਣ ਵਾਲੇ ਯਾਤਰੀਆਂ ਨੂੰ ਸਰਕਾਰ ਵਲੋਂ ਇਕ ਯਾਤਰੀ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ।