ਬਾਜਾਖਾਨਾ/ਕੋਟਕਪੂਰਾ, 3 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਕੂੁਲ ਸਿਖਿਆ ਵਿਭਾਗ ਅਤੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ਼ਿਵਪਾਲ ਗੋਇਲ, ਜ਼ਿਲਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜੋਨਲ ਪ੍ਰਧਾਨ ਟੂਰਨਾਮੈਂਟ ਕਮੇਟੀ ਭਗਤਾ ਭਾਈ ਪਿ੍ਰੰਸੀਪਲ ਸ਼੍ਰੀਮਤੀ ਨਵਤੇਜ ਕੌਰ ਦੀ ਪ੍ਰਧਾਨਗੀ ਹੇਠ ਦ ਆਕਸਫੋਰਡ ਸਕੂਲ ਆਫ ਐਜ਼ੂਕੇਸ਼ਨ ਵਿਖੇ ਸਕੂਲ ਦੇ ਪਿ੍ਰੰਸੀਪਲ ਰੂਪ ਲਾਲ ਬਾਂਸਲ ਅਤੇ ਸ.ਸ.ਸ.ਸ. ਕੋਠਾ ਗੁਰੂ ਦੇ ਪਿ੍ਰੰਸੀਪਲ ਰਾਕੇਸ਼ ਸ਼ਰਮਾ ਨੇ ਗਰਮ ਰੱੁਤ ਦੀਆਂ ਖੇਡਾਂ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕਤਰ ਸ਼੍ਰੀਮਤੀ ਸਵਰਨਜੀਤ ਕੌਰ ਨੇ ਦੱਸਿਆ ਕਿ ਇੱਥੇ ਅੰਡਰ-14, ਅੰਡਰ-17, ਅੰਡਰ-19 ਲੜਕੇ ਅਤੇ ਲੜਕੀਆਂ ਹੈਂਡਵਾਲ, ਫੁੱਟਬਾਲ, ਵਾਲੀਬਾਲ, ਖੋ-ਖੋ, ਯੋਗਾ, ਸ਼ਤਰੰਜ, ਬੈਡਮਿੰਟਨ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨਾਂ ਮੁਕਾਬਲਿਆਂ ਵਿੱਚ ਭਗਤਾ ਜੋਨ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਇਸ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਇਸ ਸਮੇਂ ਸਕੂਲ ਦੇ ਸਾਰੇ ਸਰੀਰਕ ਸਿੱਖਿਆ ਅਧਿਆਪਕਾਂ ਅਤੇ ਕੋਚਾਂ ਨੇ ਪੂਰੀ ਤਨਦੇਹੀ ਨਾਲ ਟੂਰਨਾਮੈਂਟ ਦੀ ਜ਼ਿੰਮੇਵਾਰੀ ਸੰਭਾਲੀ। ਸਕੂਲ ਦੇ ਪਿ੍ਰੰਸੀਪਲ ਰੂਪ ਲਾਲ ਬਾਂਸਲ ਨੇ ਬਾਹਰੋਂ ਆਏ ਅਧਿਕਾਰੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ। ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈਕਾ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ) ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਰਾਜਵਿੰਦਰ ਸਿੰਘ (ਜਨਰਲ ਸਕੱਤਰ), ਅਤੇ ਸਰਪੰਚ ਗੁਰਮੀਤ ਸਿੰਘ ਗਿੱਲ (ਵਿੱਤ ਸਕੱਤਰ) ਨੇ ਵੀ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੱਤੀ।