ਕੋਟਕਪੂਰਾ, 20 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਮਾਜਸੇਵੀ, ਵਾਤਾਵਰਣ ਪ੍ਰੇਮੀ ਐਡਵੋਕੇਟ ਅਜੀਤ ਵਰਮਾ ਪ੍ਰਜਾਪਤੀ ਨੇ ਆਖਿਆ ਕਿ ਨੇ ਧਰਤੀ ਹੇਠਲੇ ਪਾਣੀ ਦਾ ਨੀਵਾਂ ਹੋ ਰਿਹਾ ਪੱਧਰ ਬੜਾ ਹੀ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਪਾਣੀ ਦੀ ਸੰਕੋਚ ਨਾਲ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਆਖਿਆ ਕਿ ਸ਼ਹਿਰ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਸਾਨੂੰ ਆਪਣਾ ਪੂਰਾ ਸਹਿਯੋਗ ਅਤੇ ਪ੍ਰਸ਼ਾਸ਼ਨ ਨੂੰ ਵੀ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਐਡਵੋਕੇਟ ਅਜੀਤ ਵਰਮਾ ਨੇ ਅੱਗੇ ਦੱਸਿਆ ਕਿ ਜਿਆਦਾ ਤੋਂ ਜਿਆਦਾ ਰੁੱਖਾਂ ਦਾ ਲਾਉਣਾ ਅਤੇ ਰੁੱਖਾਂ ਦੀ ਸਾਂਭ-ਸੰਭਾਲ ਕਰਨਾ ਅਤਿ ਜਰੂਰੀ ਹੈ। ਉਹਨਾ ਦੱਸਿਆ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ। ਉਹਨਾਂ ਆਖਿਆ ਕਿ ਪਾਣੀ ਅਤਿ ਹੀ ਅਨਮੋਲ ਹੈ ਅਤੇ ਪਾਣੀ ਤੋਂ ਬਿਨਾ ਧਰਤੀ ਉੱਪਰ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ, ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪਾਣੀ ਦੀ ਬਰਬਾਦੀ ਨਾ ਕਰੀਏ ਅਤੇ ਇਸਦੀ ਸੰਕੋਚ ਨਾਲ ਵਰਤੋਂ ਕਰਦੇ ਹੋਏ ਇਸ ਦੀ ਬੱਚਤ ਵੱਲ ਉਚੇਚਾ ਧਿਆਨ ਦੇਈਏ। ਉਹਨਾਂ ਆਖਿਆ ਕਿ ਧਰਤੀ ਦੇ ਹੇਠਲੇ ਪਾਣੀ ਦੇ ਨੀਵੇਂ ਹੋ ਰਹੇ ਪੱਧਰ ਸਬੰਧੀ ਮਾਹਿਰਾਂ ਵਲੋਂ ਜੋ ਜਾਣਕਾਰੀ ਦਿੱਤੀਆਂ ਜਾ ਰਹੀ ਹਨ, ਉਹ ਸਾਡੇ ਸਾਰਿਆਂ ਲਈ ਖਤਰੇ ਦੀ ਘੰਟੀ ਹੈ। ਇਸ ਲਈ ਜੇਕਰ ਅਸੀਂ ਹੁਣ ਵੀ ਨਾ ਜਾਗੇ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਵੀ ਮਾਫ ਨਹੀਂ ਕਰਨਗੀਆਂ। ਇਸ ਮੌਕੇ ਉਹਨਾਂ ਕਿਸਾਨ ਭਰਾਵਾਂ ਨੂੰ ਵਿਸ਼ੇਸ਼ ਤੌਰ ’ਤੇ ਬੇਨਤੀ ਕੀਤੀ ਕਿ ਪਾਣੀ ਦੀ ਜਿਆਦਾ ਖਪਤ ਵਾਲੀਆਂ ਫਸਲਾਂ ਅਰਥਾਤ ਝੋਨੇ ਦੀਆਂ ਫਸਲਾਂ ਨੂੰ ਤਿਆਗ ਕੇ ਹੋਰ ਫਸਲਾਂ ਦੀ ਬਿਜਾਈ ਕਰਨ ਤਾਂ ਪਾਣੀ ਦੇ ਪੱਧਰ ਨੂੰ ਉੱਚਾ ਹੋਣ ਤੋਂ ਕੋਈ ਰੋਕ ਨਹੀਂ ਸਕਦਾ। ਉਹਨਾਂ ਆਖਿਆ ਪਾਣੀ ਦੀ ਸਾਂਭ-ਸੰਭਾਲ ਕਰਨਾ ਸਾਨੂੰ ਸਾਰਿਆਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
Leave a Comment
Your email address will not be published. Required fields are marked with *