ਫ਼ਤਹਿਗੜ੍ਹ ਸਾਹਿਬ, 15 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਪ੍ਰਦੂਸ਼ਣ ਸਾਡੇ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾਕੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਈ.ਓ. ਸੰਗੀਤ ਕੁਮਾਰ ਆਲੂਵਾਲੀਆਂ ਨੇ ਬੂਟੇ ਲਗਾਉਂਣ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਏ.ਐਮ.ਈ. ਅਮਿਤ ਕੁਮਾਰ ਨੇ ਕਿਹਾ ਕਿ ਨਗਰ ਕੌਂਸਲ ਸਰਹਿੰਦ ਵੱਲੋ ਸ਼ਹਿਰ ਦੇ ਵੱਖ ਵੱਖ ਸਥਾਨਾਂ ਤੇ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ਸਹਿਯੋਗ ਕਰ ਰਹੇ ਹਨ ਅਤੇ ਅੱਜ ਉਨ੍ਹਾਂ ਦੇ ਸਹਿਯੋਗ ਨਾਲ ਜੀ ਟੀ ਰੋਡ ਸਰਹਿੰਦ ਸਥਿਤ ਐਮ. ਆਰ. ਐਫ. ਸ਼ੈੱਡ. ਵਿਖੇ ਅੰਬ ਦੇ ਬੂਟੇ ਲਗਾਏ ਗਏ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਵਾਤਾਵਰਣ ਸੰਭਾਲ ਪ੍ਰਤੀ ਫ਼ਰਜ ਬਣਦਾ ਹੈ ਕਿ ਅਸੀਂ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਈਏ ਅਤੇ ਸਾਨੂੰ ਚਾਹੀਦਾ ਹੈ ਕਿ ਦਿਨੋ-ਦਿਨ ਪਲੀਤ ‘ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਉਪਰਾਲੇ ਕਰੀਏ।
ਇਸ ਮੌਕੇ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਮਨੁੱਖੀ ਅਣਗਹਿਲੀ ਕਾਰਨ ਵਾਤਾਵਰਣ ਨਾਲ ਸਬੰਧਿਤ ਖਤਰੇ ਦਿਨੋਂ-ਦਿਨ ਵਧ ਰਹੇ ਹਨ। ਜੇਕਰ ਮੌਜੂਦਾ ਸਮੇਂ ਧਰਤੀ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲੀਆਂ ਪੀੜੀਆਂ ਲਈ ਪ੍ਰਦੂਸ਼ਿਤ ਧਰਤੀ ਤੇ ਜਿਉਣਾ ਦੁਸ਼ਵਾਰ ਹੋ ਜਾਵੇਗਾ ਇਸ ਲਈ ਵੱਧ ਤੋਂ ਵੱਧ ਬੂਟੇ ਲਗਾ ਕੁਦਰਤ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਭ ਨੂੰ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਐਸ. ਓ. ਜਸਵੰਤ ਸਿੰਘ, ਐਸ. ਆਈ. ਅਜੇ ਕੁਆਰ, ਐਸ. ਆਈ. ਮਨੋਜ ਕੁਮਾਰ,ਹੰਸਰਾਜ ਕਲਰਕ , ਮੁਸ਼ਤਾਕ, ਕੁਲਵਿੰਦਰ, ਗੁਰਬੀਰ, ਵਰਿਦਰ, ਰਵੀ ਕੁਮਾਰ ਆਦਿ ਹਾਜ਼ਰ ਸਨ।
Leave a Comment
Your email address will not be published. Required fields are marked with *