ਵਿਧਾਇਕ ਸੇਖੋਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਰੁਚੀ ਵਧਾਉਣ ਦੀ ਕੀਤੀ ਅਪੀਲ
ਕੋਟਕਪੂਰਾ, 2 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਜਾਗਰੂਕਤਾ ਸਭਾਵਾਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਹਲਕਾ ਫ਼ਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਸੇਖੋਂ ਨੇ ਹਲਕੇ ਦੇ ਪਿੰਡ ਡੱਲੇਵਾਲਾ, ਨੱਥਲਵਾਲਾ, ਸਾਧਾਂਵਾਲਾ, ਗਿੱਲ ਪੱਤੀ ਗੁਰੂ ਕ੍ਰਿਪਾ ਸਾਧਾਂਵਾਲਾ, ਚੁਘੇਵਾਲਾ, ਪੱਖੀ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਦੇ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਮੁਹਿੰਮ ਵਿਚ ਆਮ ਲੋਕਾਂ ਦੇ ਨਾਲ-ਨਾਲ ਨੌਜਵਾਨ ਵਰਗ ਦੇ ਸਹਿਯੋਗ ਦੀ ਪੂਰਨ ਲੋੜ ਹੈ ਤਾਂ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਉਨ੍ਹਾਂ ਇਸ ਮੌਕੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਰੁਚੀ ਵਧਾਉਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ੇ ਖ਼ਿਲਾਫ਼ ਲੜਨ ਦੀ ਲੋੜ ਹੈ। ਉਨ੍ਹਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਮੁਹਿੰਮ ਵਿੱਚ ਸਰਗਰਮ ਹੋਣ ਦਾ ਸੱਦਾ ਦਿੱਤਾ ਅਤੇ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਨਸ਼ਾ ਤਸਕਰਾਂ ਦਾ ਕਿਸੇ ਵੀ ਤਰ੍ਹਾਂ ਦਾ ਸਾਥ ਨਾ ਦੇਣ ਸਬੰਧੀ ਸਹੁੰ ਵੀ ਚੁਕਵਾਈ। ਇਸ ਮੌਕੇ ਗਗਨਦੀਪ ਸਿੰਘ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ, ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਉੱਤਮ ਸਿੰਘ ਡੋਡ ਹਲਕਾ ਕੋਆਡੀਨੇਟਰ, ਐੱਸ ਡੀ ਐਮ ਡਾ. ਵਰੁਣ ਕੁਮਾਰ ਫ਼ਰੀਦਕੋਟ, ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ੍ਹ, ਡਾ. ਅਰਸ਼ਦੀਪ ਸਿੰਘ ਬਰਾੜ ਐੱਸ ਐੱਮ ਓ ਜੰਡ ਸਾਹਿਬ, ਡੀ ਐਸ ਪੀ ਤਰਲੋਚਨ ਸਿੰਘ, ਡਾਕਟਰ ਹਰਿੰਦਰ ਕੌਰ ਐੱਮ ਓ, ਸੁਪਰਡੈਟ ਗੁਰਦੀਪ ਕੌਰ, ਨੋਡਲ ਅਫ਼ਸਰ ਸੁਖਦੀਪ ਸਿੰਘ, ਵਾਈਸ ਚੇਅਰਮੈਨ ਗੁਰਸੇਵਕ ਸਿੰਘ ਬੁੱਟਰ, ਬਾਬਾ ਜਸਪਾਲ ਸਿੰਘ, ਬੀਡੀਪੀਓ ਨੱਥਾ ਸਿੰਘ ਭੁੱਲਰ, ਪ੍ਰੀਤਮ ਸਿੰਘ ਭਾਣਾ, ਸਰਪੰਚ ਗੁਰਮੀਤ ਕੌਰ, ਫਲੈਗ ਚਾਵਲਾ ਬੀਈਈ, ਐੱਸਐਚਓ ਰਾਜੇਸ਼ ਕੁਮਾਰ, ਕੌਂਸਲਰ ਰੀਚਾ ਧਵਨ,ਐਸ ਆਈ ਅਮਰਜੀਤ ਸਿੰਘ, ਪੰਚਾਇਤ ਸੈਕਟਰੀ ਗੁਰਜੰਟ ਸਿੰਘ, ਲੇਖਕਰ ਇਕਬਾਲ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਕੌਰ, ਮਲਟੀਪਰਪਜ ਹੈਲਥ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।