ਜ਼ਿਲਾਾ ਪੱਧਰ ਤੇ ਜਸ਼ਨਪ੍ਰੀਤ ਕੌਰ,ਕਸ਼ਿਸ਼, ਹਰਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕੀਤਾ
ਫ਼ਰੀਦਕੋਟ, 10 ਜਨਵਰੀ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਵੱਲੋਂ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਇੱਕ ਜ਼ਿਲਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਜ਼ਿਲਾ ਯੂਥ ਕੋਆਰਡੀਨੇਟਰ ਲਖਵਿੰਦਰ ਸਿੰਘ ਢਿੱਲੋਂ , ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਸ ’ਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਪੂਰਨ ਦਿਲਚਸਪੀ ਨਾਲ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਦੇ ਪ੍ਰਿੰਸੀਪਲ ਜਗਦੀਪ ਸਿੰਘ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਯੂਥ ਕੋਆਰਡੀਨੇਟਰ ਲਖਵਿੰਦਰਸਿੰਘ ਢਿੱਲੋਂ ਨੇ ਕੀਤੀ। ਇਸ ਜ਼ਿਲਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਦੀ ਸ਼ੁਰੂਆਤ ’ਚ ਪ੍ਰੋਗਰਾਮ ਅਫ਼ਸਰ ਨਹਿਰੂ ਯੁਵਾ ਕੇਂਦਰ ਮਨਜੀਤ ਸਿੰਘ ਭੁੱਲਰ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਦੱਸਿਆ ਕਿ ਵਿਕਸਿਤ ਭਾਰਤ 2047 ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਨਾ ਹੈ। ਉਨ੍ਹਾਂ ਕਿਹਾ ਭਾਰਤ ਦੇਸ਼ ਆਪਣੀ ਆਜ਼ਾਦੀ ਦੇ 100 ਸਾਲਾਂ ਤੱਕ ਵਿਕਸਿਤ ਦੇਸ਼ ਬਣ ਸਕੇ ਇਸ ਦੇ ਵਿਕਾਸ ਲਈ ਆਰਥਿਕ ਵਿਕਾਸ, ਸਮਾਜਿਕ ਤਰੱਕੀ , ਵਾਤਾਵਰਨ ਸਥਿਰਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਇਸ ਸਭ ਨੂੰ ਸਫ਼ਲ ਕਰਨ ’ਚ ਯੁਵਾ ਸ਼ਕਤੀ ਅਹਿਮ ਯੋਗਦਾਨ ਪਾਉਂਦੀ ਹੈ। ਸਰਕਾਰ ਵੱਲੋਂ ਯੁਵਕਾਂ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਨਾਲ ਦੇਸ਼ ਦੀ ਤਰੱਕੀ ’ਚ ਨੌਜਵਾਨ ਯੋਗਦਾਨ ਪਾ ਸਕਦੇ ਹਾਂ। ਇਸ ਲੜੀ ਤਹਿਤ ਅੱਜ ਦਾ ਭਾਸ਼ਣ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਮੁਕਾਬਲੇ ਰਾਹੀਂ ਨੌਜਵਾਨ ਨੂੰ ਮੌਕੇ ਦਿੱਤੇ ਜਾ ਰਹੇ ਹਨ ਕਿ ਉਹ ਭਾਰਤ ਨੂੰ ਵਿਕਸਿਤ ਭਾਰਤ ਬਣਾਉਣ ਲਈ ਆਪਣੇ ਵਿਚਾਰ ਦੇਣ ਤੇ ਨਿਰਧਾਰਿਤ ਟੀਚੇ ਨੂੰ ਕਿਸ ਤਰ੍ਹਾਂ ਪੂਰਾ ਕੀਤਾ ਜਾਵੇ।
ਅੰਤ ’ਚ ਜ਼ਿਲਾ ਯੂਥ ਕੋਆਰਡੀਨੇਟਰ ਲਖਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਰਾਜ ਪੱਧਰ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਇੱਕ ਲੱਖ ਰੁਪਏ ਦਾ ਇਨਾਮ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 50 ਹਜ਼ਾਰ ਅਤੇ ਤੀਜਾ ਸਥਾਨ ਕਰਨ ਵਾਲੇ ਦੋ ਵਿਦਿਆਰਥੀਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਅੱਜ ਜ਼ਿਲਾ ਤੇ ਦੂਜੇ ਪੜਾਅ ’ਚ ਰਾਜ ਪੱਧਰ ਤੇ ਤੀਜੇ ਪੱਧਰ ਤੇ ਕੌਮੀ ਭਾਸ਼ਣ ਮੁਕਾਬਲਾ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਮਹਿਮਾਨ ਪਿ੍ਰੰਸੀਪਲ ਜਗਦੀਪ ਸਿੰਘ ਨੇ ਸੰਬੋਧਨ ਕਰਦਿਆਂ ਨੌਜਵਾਨ ਕਿਸੇ ਵੀ ਦੇਸ਼ ਦਾ ਭਵਿੱਖ ਹਨ। ਦੇਸ਼ ਦੀ ਤਰੱਕੀ ’ਚ ਹਮੇਸ਼ਾ ਉਨ੍ਹਾਂ ਨੂੰ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਰੋਜ਼ਗਾਰ, ਕਿੱਤਾ ਮੁਖੀ ਕੋਰਸ ਅਤੇ ਨਸ਼ਿਆਂ ਤੇਂ ਮੁਕਤੀ ਵਿਸ਼ਿਆਂ ਤੇ ਵੱਧ ਤੋਂ ਵੱਧ ਭਾਸ਼ਣ ਮੁਕਾਬਲੇ ਕਰਵਾਏ ਨੌਜਵਾਨਾਂ ਦੇ ਵਿਚਾਰ ਜਾਣਨੇ ਚਾਹੀਦੇ ਹਨ। ਉਨ੍ਹਾਂ ਨਹਿਰੂ ਯੁਵਾ ਕੇਦਰ ਨੂੰ ਨਿਰੰਤਰ ਵੱਖ-ਵੱਖ ਪ੍ਰੋਗਰਾਮ ਕਰਵਾ ਕੇ ਨੌਜਵਾਨਾਂ ’ਚ ਜਾਗਰੂਕਤਾ ਪੈਦਾ ਕਰਨ ਤੇ ਵਧਾਈ ਦਿੱਤੀ। ਇਸ ਮੁਕਾਬਲੇ ਦੀ ਜੱਜਮੈਂਟ ਰਾਜਵਿੰਦਰ ਕੌਰ ਐਸ.ਐਸ.ਮਿਸਟ੍ਰੈਸ ਸਰਕਾਰੀ ਮਿਡਲ ਸਕੂਲ ਸਿਮਰੇਵਾਲਾ, ਪ੍ਰੋ.ਕੁਲਵਿੰਦਰ ਕੌਰ, ਪ੍ਰੋ.ਗੁਰਪ੍ਰੀਤ ਕੌਰ ਸਰਕਾਰੀ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਨੇ ਕੀਤੀ। ਇਸ ਮੁਕਾਬਲੇ ’ਚ ਪਹਿਲਾ ਸਥਾਨ ਜਸ਼ਨਪ੍ਰੀਤ ਕੌਰ ਨੇ, ਦੂਜਾ ਸਥਾਨ ਕਸ਼ਿਸ਼ ਨੇ ਅਤੇ ਤੀਜਾ ਸਥਾਨ ਹਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪ੍ਰੋਫ਼ੈਸਰ ਸੁਖਪਾਲ ਕੌਰ, ਪ੍ਰੋ.ਸੰਦੀਪ ਸਿੰਘ, ਪ੍ਰੋਫ਼ੈਸਰ ਰਣਜੀਤ ਸਿੰਘ ਬਾਜਵਾ, ਪ੍ਰੋ.ਰਾਜੇਸ਼ਵਰੀ ਦੇਵੀ, ਪ੍ਰੋ.ਰਾਜੇਸ਼ ਮੋਹਨ, ਲੈਕਚਰਾਰ ਅੰਗਰੇਜ਼ੀ ਫ਼ਰਜ਼ਾਨਾ ਸ਼ਮੀਮ ਅਤੇ ਕਾਲਜ ਦੇ ਸਮੂਹ ਸਟਾਫ਼ ਨੇ ਪੂਰਨ ਸਹਿਯੋਗ ਦਿੱਤਾ। ਜੇਤੂ ਵਿਦਿਆਰਥੀਆਂ ਨੂੰ ਯਾਦਗਰੀ ਚਿੰਨ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸਰਕਾਰੀ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਸਾਹਿਤਕ ਗੀਤ ਪੇਸ਼ ਕਰਕੇ ਪ੍ਰੋਗਰਾਮ ਨੂੰ ਸੁਆਦਲਾ ਬਣਾਇਆ।
Leave a Comment
Your email address will not be published. Required fields are marked with *