ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ ਵਲੋਂ ਵਿਦਿਆਰਥੀਆਂ ਨੂੰ ਵੱਡਮੁੱਲੇ ਸਿੱਖ ਵਿਰਸੇ ਨਾਲ ਜੋੜਨ ਅਤੇ ਉਹਨਾਂ ਦੀ ਸੋਚ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ਚ ਲਈ ਗਈ ‘ਨੈਤਿਕ ਸਿੱਖਿਆ’ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰੀਖਿਆ ਚ’ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਇਸ ਨਤੀਜੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦਰਜਾ ਪਹਿਲਾ ਦੀ ਪ੍ਰੀਖਿਆ ਚ’ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਦੀ ਵਿਦਿਆਰਥਣ ਗੁਰਨੂਰ ਕੌਰ ਸਪੁੱਤਰੀ ਸੁਖਮੰਦਰ ਸਿੰਘ ਵਾਸੀ ਪਿੰਡ ਸਮਾਲਸਰ ਨੇ ਪਹਿਲਾ ਸਥਾਨ, ਅੰਮ੍ਰਿਤ ਕੌਰ ਸਪੁੱਤਰੀ ਲਖਵਿੰਦਰ ਸਿੰਘ ਵਾਸੀ ਪਿੰਡ ਮੱਲਕੇ ਨੇ ਦੂਜਾ ਸਥਾਨ ਅਤੇ ਅਰਮਾਨਪ੍ਰੀਤ ਸਿੰਘ ਸਪੁੱਤਰ ਰੇਸ਼ਮ ਸਿੰਘ ਵਾਸੀ ਭਲੂਰ ਨੇ ਤੀਜਾ ਸਥਾਨ ਹਾਸਿਲ ਕਰਕੇ ਇਲਾਕੇ ’ਚ ਮਾਣ ਪ੍ਰਾਪਤ ਕੀਤਾ। ਇਹਨਾਂ ਤੋਂ ਇਲਾਵਾ ਸਿਮਰਨਪ੍ਰੀਤ ਕੌਰ ਸਪੁੱਤਰੀ ਗੁਰਸੇਵਕ ਸਿੰਘ ਵਾਸੀ ਵੱਡਾਘਰ, ਨਵਨੀਤ ਕੌਰ ਸਪੁੱਤਰੀ ਫੌਜਾ ਸਿੰਘ ਵਾਸੀ ਪਿੰਡ ਵੱਡਾਘਰ, ਜਸ਼ਨਦੀਪ ਕੌਰ ਸਪੁੱਤਰੀ ਹਰਜੀਤ ਸਿੰਘ ਵਾਸੀ ਕੋਟ ਸੁਖੀਆ, ਐਸ਼ਵੀਰ ਕੌਰ ਸਪੁੱਤਰੀ ਗੁਰਚਰਨ ਸਿੰਘ ਵਾਸੀ ਧੂੜਕੋਟ ਨੇ ਇਸ ਪ੍ਰੀਖਿਆ ’ਚ ਮੈਰਿਟ ਸਥਾਨ ਹਾਸਿਲ ਕੀਤੇ ਅਤੇ ਗੁਰਪ੍ਰੀਤ ਕੌਰ ਸਪੁੱਤਰੀ ਗੁਰਪਿੰਦਰ ਸਿੰਘ ਵਾਸੀ ਮੱਲਕੇ ਨੇ ਇਸ ਪ੍ਰੀਖਿਆ ’ਚ ਵਿਸ਼ੇਸ਼ ਸਥਾਨ ਹਾਸਿਲ ਕੀਤਾ। ਸੰਸਥਾ ਦੇ ਪਿ੍ਰੰਸੀਪਲ ਮਨਜੀਤ ਕੌਰ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸੰਸਥਾ ਦੇ ਡਿਪਟੀ ਡਾਇਰੈਕਟਰ ਮੇਘਾ ਥਾਪਰ ਨੇ, ਗੁਰੁ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ ਦੀ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੀ ਸਰਵਪੱਖੀ ਸ਼ਖਸ਼ੀਅਤ ਉਸਾਰੀ,ਨੈਤਿਕ ਕਦਰਾਂ ਕੀਮਤਾਂ ਦਾ ਸੰਚਾਰ ਕਰਨ ਅਤੇ ਇੱਕ ਉਸਾਰੂ ਸਮਾਜ ਸਿਰਜਣ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਉਂਦੇ ਹਨ। ਬੱਚਿਆਂ ਨੂੰ ਆਪਣੇ ਅਮੀਰ ਸਿੱਖ ਵਿਰਸੇ ਨਾਲ ਜੋੜਨ ਅਤੇ ਉਹਨਾਂ ਦੀ ਸ਼ਖਸ਼ੀਅਤ ਵਿੱਚ ਨਿਖਾਰ ਲਿਆਉਣ ਲਈ ਇਸ ਜਥੇਬੰਦੀ ਵਲੋਂ ਕੀਤੇ ਜਾ ਰਹੇ ਕਾਰਜ ਕਾਬਿਲ-ਏ-ਤਾਰੀਫ ਹਨ। ਇਸ ਮੌਕੇ ਸਕੂਲ ਦੇ ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ, ਜਸਪਿੰਦਰ ਕੌਰ, ਦਰਸ਼ਨਾ ਕੌੜਾ, ਮਨਦੀਪ ਕੌਰ, ਜਸਪਾਲ ਕੌਰ ਅਤੇ ਸਮੂਹ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਇਸ ਸਫਲਤਾ ’ਤੇ ਵਧਾਈ ਦਿੱਤੀ।