ਕੋਟਕਪੂਰਾ, 30 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ, ਇਤਿਹਾਸ, ਸ਼ਾਨਾਮਤੀ ਪ੍ਰ੍ਰੰਪਰਾਵਾਂ ਨਾਲ ਜੋੜਨ, ਉਨ੍ਹਾਂ ਦੀ ਸਰਵਪੱਖੀ ਸਖਸ਼ੀਅਤ ਉਸਾਰੀ ਅਤੇ ਉਸਾਰੂ ਸਮਾਜ ਸਿਰਜਣਾ ਦੇ ਉਦੇਸ਼ ਤਹਿਤ ਅੰਤਰ ਯੁਵਕ ਮੇਲਾ 2023 ਕਰਵਾਇਆ ਗਿਆ। ਜਿਸ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਕਰੀਬ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਅੰਤਰ ਯੁਵਕ ਮੇਲੇ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ। ਸਕੂਲ ਦੇ ਚੇਅਰਮੈਨ ਸ਼੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਦੱਸਿਆ ਕਿ ਸੀਨੀਅਰ ਵਰਗ ਦੇ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਹਸ਼ਰਤਪ੍ਰੀਤ ਕੌਰ ਸਪੁੱਤਰੀ ਰਾਜਾ ਸਿੰਘ ਅਤੇ ਕਮਲਦੀਪ ਕੌਰ ਸਪੁੱਤਰੀ ਜਸਵਰਨ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਦਸਤਾਰ ਸਜਾਉਣ ਮੁਕਾਬਲੇ ਵਿੱਚ ਜਸਪ੍ਰੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਸਬ ਜੂਨੀਅਰ ਵਰਗ ਵਿੱਚੋਂ ਪੇਂਟਿੰਗ ਮੁਕਾਬਲੇ ਵਿੱਚ ਅਰੂਸ਼ੀ ਸਪੁੱਤਰੀ ਹਰਜੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਨੈਤਿਕ ਸਿੱਖਿਆ ਦੀ ਪ੍ਰੀਖਿਆ ਵਿੱਚੋਂ ਗਿਆਰਵੀਂ ਜਮਾਤ ਦੀ ਵਿਦਿਆਰਥਣ ਕਮਲਦੀਪ ਕੌਰ ਸਪੁੱਤਰੀ ਜਸਵਰਨ ਸਿੰਘ ਨੇ ਤੀਜੇ ਵਰਗ ਵਿੱਚੋਂ ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਸਪੁੱਤਰੀ ਸਿਕੰਦਰ ਸਿੰਘ ਨੇ ਦੂਜੇ ਵਰਗ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ। ਦਸਵੀਂ ਜਮਾਤ ਦੀ ਵਿਦਿਆਰਥਣ ਹਸ਼ਰਤਪ੍ਰੀਤ ਕੌਰ ਸਪੁੱਤਰੀ ਰਾਜਾ ਸਿੰਘ ਨੇ ਤੀਜੇ ਵਰਗ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਵਿਦਿਆਰਥਣਾਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਕੇਸ਼ ਸ਼ਰਮਾ ਜੀ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸ਼੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਅਤੇ ਮੈਡਮ ਨਵਪ੍ਰੀਤ ਸ਼ਰਮਾ ਜੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ। ਇਸ ਮੌਕੇ ਮੈਡਮ ਨਵਪ੍ਰੀਤ ਕੌਰ, ਮੈਡਮ ਰਾਜਵਿੰਦਰ ਕੌਰ, ਮੈਡਮ ਨਿਸ਼ਾ ਸਿੰਗਲਾ ਅਤੇ ਪ੍ਰਦੀਪ ਕੁਮਾਰ ਸਮੇਤ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।