ਚੰਡੀਗੜ੍ਹ 26 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਵਰਲਡ ਗੱਤਕਾ ਫੈਡਰੇਸ਼ਨ (ਡਬਲਯੂਜੀਐਫ), ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨਜੀਏਆਈ) ਦੇ ਸਹਿਯੋਗ ਨਾਲ, ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਅੰਤਰਰਾਸ਼ਟਰੀ ਮਾਮਲਿਆਂ ਦੇ ਡਾਇਰੈਕਟੋਰੇਟ ਦੀ ਸਥਾਪਨਾ ਦੇ ਨਾਲ ਆਪਣੇ ਵਿਸ਼ਵ ਪੱਧਰ ‘ਤੇ ਪੈਰ ਪਸਾਰਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪ੍ਰਸਿੱਧ ਸਮਾਜ ਸੇਵੀ ਅਤੇ ਸਾਬਕਾ ਕੌਂਸਲਰ ਫੂਲ ਰਾਜ ਸਿੰਘ ਸਟੇਟ ਐਵਾਰਡੀ ਨੂੰ ਇਸ ਡਾਇਰੈਕਟੋਰੇਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜੋ ਕਿ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ਇੱਕ ਅਹਿਮ ਪਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਬਲਯੂਜੀਐਫ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ: ਦੀਪ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦਾ ਮੁੱਢਲਾ ਉਦੇਸ਼ ਮਾਰਸ਼ਲ ਆਰਟ ਗੱਤਕੇ ਨੂੰ ਵਿਸ਼ਵ ਭਰ ਵਿੱਚ ਇੱਕ ਮਾਨਤਾ ਪ੍ਰਾਪਤ ਖੇਡ ਦਾ ਦਰਜਾ ਦਿਵਾਉਣਾ ਹੈ। ਉਨ੍ਹਾਂ ਕਿਹਾ, “ਇਹ ਉਦੇਸ਼ ਵੱਖ-ਵੱਖ ਦੇਸ਼ਾਂ ਵਿੱਚ ਰਾਸ਼ਟਰੀ ਗੱਤਕਾ ਫੈਡਰੇਸ਼ਨਾਂ ਦੇ ਗਠਨ ਦੁਆਰਾ ਪ੍ਰਾਪਤ ਕੀਤਾ ਜਾਵੇਗਾ, ਜੋ ਵਿਸ਼ਵ ਭਰ ਵਿੱਚ ਖੇਡ ਦੇ ਵਿਕਾਸ ਲਈ ਨੀਂਹ ਵਜੋਂ ਕੰਮ ਕਰਨਗੇ।”
ਇਸ ਮੌਕੇ ਭਗਵਾਨ ਸਿੰਘ ਗਿੱਲ, ਗੁਰਮੀਤ ਸਿੰਘ ਸੈਣੀ, ਬਲਰਾਜ ਸਿੰਘ ਬਰਾੜ, ਨਿਹਾਲ ਸਿੰਘ, ਹਰਪਾਲ ਸਿੰਘ, ਮਨਜੀਤ ਸਿੰਘ ਅਤੇ ਜਸਮੀਤ ਸਿੰਘ ਜੱਸੀ ਹਾਜ਼ਰ ਸਨ। ਫੂਲ ਰਾਜ ਸਿੰਘ ਦੀ ਨਿਯੁਕਤੀ ‘ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕਰਦਿਆਂ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਉਹ ਇਸ ਡਾਇਰੈਕਟੋਰੇਟ ਰਾਹੀਂ ਗਤਕੇ ਨੂੰ ਬੇਮਿਸਾਲ ਬੁਲੰਦੀਆਂ ‘ਤੇ ਲੈ ਕੇ ਜਾਣਗੇ।
Leave a Comment
Your email address will not be published. Required fields are marked with *