17 ਸਾਲ ਉਮਰ ਵਰਗ ਵਿੱਚ ਗੋਲਡ ਮੈਡਲ ਪ੍ਰਾਪਤ ਕਰਨਾ ਪਹਿਲਾ ਪੜਾਅ: ਐਸ.ਪੀ. ਰਾਜਪਾਲ ਸਿੰਘ ਹੁੰਦਲ
ਰੋਪੜ, 15 ਫਰਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਸਕੂਲ ਗੇਮ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਕਰਵਾਈਆਂ ਨੈਸ਼ਨਲ ਸਕੂਲ ਖੇਡਾਂ ਦੇ ਗੱਤਕਾ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤ ਕੇ ਰੂਪਨਗਰ ਜਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੀ ਹਰਪ੍ਰੀਤ ਕੌਰ ਨੂੰ ਗੁਰੂ ਨਾਨਕ ਗੱਤਕਾ ਅਕੈਡਮੀ ਲੋਧੀਮਾਜਰਾ ਵਿਖੇ ਐਸ.ਪੀ. ਹੈੱਡਕੁਆਰਟਰ ਰੂਪਨਗਰ ਰਾਜਪਾਲ ਸਿੰਘ ਹੁੰਦਲ ਵੱਲੋਂ ਸਨਮਾਨਿਤ ਕੀਤਾ ਗਿਆ। ਅਕੈਡਮੀ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਨੇ ਗੱਤਕਾ ਪੰਜਾਬ ਦੀ ਗੱਤਕਾ ਟੀਮ ਵੱਲੋਂ ਖੇਡਦਿਆਂ ਸੋਨ ਤਮਗਾ ਪ੍ਰਾਪਤ ਕਰ ਕੇ ਇਸ ਹੋਣਹਾਰ ਬੱਚੀ ਨੇ ਸੂਬੇ ਤੇ ਜਿਲ੍ਹੇ ਦੇ ਨਾਲ਼ ਨਾਲ਼ ਸਾਡੀ ਗੁਰੂ ਨਾਨਕ ਗੱਤਕਾ ਅਕੈਡਮੀ ਲੋਧੀਮਾਜਰਾ ਦਾ ਨਾਮ ਵੀ ਰੌਸ਼ਨ ਕੀਤਾ ਹੈ। ਜਿਸ ਦੀ ਖੁਸ਼ੀ ਵਿੱਚ ਉਲੀਕੇ ਅੱਜ ਦੇ ਵਿਸ਼ੇਸ਼ ਸਮਾਗਮ ਵਿੱਚ ਸ. ਹੁੰਦਲ ਅਤੇ ਗੁਰਮੁਖ ਸਿੰਘ ਘਨੌਲੀ ਚੇਅਰਮੈਨ ਧਰਮ ਪ੍ਰਚਾਰ ਟਰੱਸਟ ਵਲੋਂ ਇਸ ਜੇਤੂ ਖਿਡਾਰਨ ਦਾ ਵਿਸ਼ੇਸ਼ ਸਨਮਾਨ ਕੀਤਾ। ਐਸ.ਪੀ. ਸਾਹਬ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਪੜਾਈ ਦੇ ਨਾਲ਼ ਨਾਲ਼ ਖੇਡਾਂ ਵਿਚ ਵੀ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਹਰਪ੍ਰੀਤ ਕੌਰ ਨੇ ਗੁਰੂ ਨਾਨਕ ਗੱਤਕਾ ਅਕੈਡਮੀ ਲੋਧੀ ਮਾਜਰਾ, ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ, ਜਸਪ੍ਰੀਤ ਸਿੰਘ ਅਤੇ ਕੋਚ ਸ਼ੈਰੀ ਸਿੰਘ ਉਚੇਚੇ ਤੌਰ ‘ਤੇ ਸ਼ੁਕਰਾਨਾ ਕਰਦਿਆਂ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਦਾ ਅਹਿਦ ਲਿਆ। ਗੱਤਕਾ ਐਸੋਸੀਏਸ਼ਨ ਰੂਪਨਗਰ ਵੱਲੋਂ ਹਰਪ੍ਰੀਤ ਨੂੰ 6100 ਰੁਪਏ ਨਗਦ ਰਾਸ਼ੀ ਨਾਲ਼ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਧੀ ਮਾਜਰਾ ਦੇ ਡਾਇਰੈਕਟਰ ਗੁਰਬਚਨ ਸਿੰਘ, ਪ੍ਰਿੰਸੀਪਲ ਹਰਦੀਪ ਸਿੰਘ, ਸਰਪੰਚ ਅਜਮੇਰ ਸਿੰਘ ਲੋਧੀਮਾਜਰਾ, ਗੱਤਕਾ ਐਸੋਸੀਏਸ਼ਨ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ, ਜਰਨਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ, ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਰੂਪਨਗਰ, ਮਾ. ਅਵਤਾਰ ਸਿੰਘ, ਮਾਸਟਰ ਜਗਤਾਰ ਸਿੰਘ, ਅਮਨਦੀਪ ਸਿੰਘ ਕਾਬੜਵਾਲ ਅਤੇ ਸਕੂਲ ਸਟਾਫ ਹਾਜ਼ਰ ਸਨ।
Leave a Comment
Your email address will not be published. Required fields are marked with *