ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਅਗਾਊਂ ਵਧਾਈ
ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ
ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ
ਬਠਿੰਡਾ, 11 ਨਵੰਬਰ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਪਰਾਲੀ ਨੂੰ ਸਟੋਰ ਕਰਨ ਵਾਲੇ ਡੰਪਾਂ ਦੇ ਆਲੇ-ਦੁਆਲੇ ਕਿਸੇ ਵੀ ਤਰ੍ਹਾਂ ਦਾ ਕੋਈ ਪਟਾਕੇ ਤੇ ਆਤਿਸ਼ਬਾਜ਼ੀ ਆਦਿ ਨਾ ਚਲਾਏ ਜਾਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਦੀ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਵਧਾਈਆਂ ਦਿੰਦਿਆਂ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਦਿਆਂ ਗਰੀਨ ਦੀਵਾਲੀ ਮਨਾਉਣ ਨੂੰ ਹੀ ਤਰਜ਼ੀਹ ਦੇਣ।
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਸਮੂਹ ਐਸਡੀਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਸੀਆਰਓ ਫੀਲਡ ਚ ਮੌਜੂਦ ਰਹਿਣਾ ਯਕੀਨੀ ਬਣਾਉਣ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਜ਼ ਦੇ ਅਧਿਕਾਰੀਆਂ ਨੂੰ ਵੀ ਖਾਸ ਹਦਾਇਤ ਕਰਦਿਆਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਦੀਵਾਲੀ ਤੋਂ ਪਹਿਲਾਂ ਤੇ ਬਾਅਦ ਚ ਸ਼ਹਿਰ ਅੰਦਰ ਸਾਫ਼-ਸਫਾਈ ਰੱਖਣੀ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਜਿੱਥੇ ਵੀ ਅੱਗ ਲੱਗਣ ਦੀ ਜੇਕਰ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਹ ਫਾਇਰ ਸੇਫ਼ਟੀ ਕੰਟਰੋਲ ਰੂਮ ਨੰਬਰ ਬਠਿੰਡਾ ਸ਼ਹਿਰ 0164-2211101, 2255101, ਫਾਇਰ ਸੇਫਟੀ ਕੰਟਰੋਲ ਰੂਮ ਨੰਬਰ ਭੁੱਚੋ ਮੰਡੀ ਈਓ 99882-36015, ਫਾਇਰਮੈਨ 95017-56701, 95928-13072, ਫਾਇਰ ਸੇਫਟੀ ਕੰਟਰੋਲ ਰੂਮ ਨੰਬਰ ਰਾਮਪੁਰਾ ਫੂਲ ਈਓ 99154-45019, ਫਾਇਰਮੈਨ 98154-27439, 70872-56118, ਫਾਇਰ ਸੇਫਟੀ ਕੰਟਰੋਲ ਰੂਮ ਨੰਬਰ ਮੌੜ ਈਓ 96460-01170, ਫਾਇਰਮੈਨ 74700-00940, 93192-00008, ਫਾਇਰ ਸੇਫਟੀ ਕੰਟਰੋਲ ਰੂਮ ਨੰਬਰ ਤਲਵੰਡੀ ਸਾਬੋ ਈਓ 97802-00721, ਫਾਇਰਮੈਨ 94633-28628, 98883-20130 ਨੰਬਰਾਂ ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਦੇ ਨੰਬਰ 112 ਤੇ ਸੰਪਰਕ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਪੰਕਜ ਕੁਮਾਰ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਨਿਗਰਾਨ ਇੰਜੀਨੀਅਰ ਸ਼੍ਰੀ ਸੰਦੀਪ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।