ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਉਂਤਬੰਦੀ ਸਬੰਧੀ ਡੀ.ਸੀ. ਨੇ ਕੀਤੀ ਮੀਟਿੰਗ

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਉਂਤਬੰਦੀ ਸਬੰਧੀ ਡੀ.ਸੀ. ਨੇ ਕੀਤੀ ਮੀਟਿੰਗ

ਫਰੀਦਕੋਟ, 4 ਨਵੰਬਰ (ਵਰਲਡ ਪੰਜਾਬੀ ਟਾਈਮਜ਼)

ਝੋਨੇ ਅਤੇ ਬਾਸਮਤੀ ਦੇ ਵਾਢੀ ਦਾ ਸੀਜ਼ਨ ਦੌਰਾਨ ਬਹੁ-ਗਿਣਤੀ ਕਿਸਾਨ ਪਰਾਲੀ ਦਾ ਕੋਈ ਨਾ ਕੋਈ ਪ੍ਰਬੰਧ ਕਰਕੇ ਇਸ ਸਮੱਸਿਆ ਦਾ ਹੱਲ ਕਰ ਰਹੇ ਹਨ ਪਰ ਉੱਥੇ ਹੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਾ ਕੇ ਰਹਿੰਦ-ਖੂੰਹਦ ਦਾ ਛੇਤੀ ਪ੍ਰਬੰਧ ਕਰਨ ਦੇ ਚੱਕਰ ਵਿੱਚ ਵਾਤਾਵਰਨ ਨੂੰ ਦੂਸ਼ਿਤ ਕਰਨ ਦੇ ਨਾਲ ਨਾਲ ਮਨੁੱਖਾਂ ਅਤੇ ਜਾਨਵਰਾਂ ਦੀ ਜਿੰਦਗੀ ਨੂੰ ਖਤਰੇ ਵਿੱਚ ਪਾ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਅਤੇ ਪਰਾਲੀ ਪ੍ਰਬੰਧ ਲਈ ਲਾਏ ਸਮੂਹ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅੱਗ ਦੇ 300 ਤੋਂ ਵੱਧ ਕੇਸ ਜਿਲ੍ਹੇ ’ਚ ਸਾਹਮਣੇ ਆ ਚੁੱਕੇ ਹਨ ਅਤੇ 23 ਕਿਸਾਨਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਨੋਡਲ ਅਫਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ। ਉਹਨਾਂ ਦੱਸਿਆ ਕਿ ਢਾਈ ਏਕੜ ’ਤੇ ਅੱਗ ਲਾਉਣ ਵਾਲੇ ਕਿਸਾਨ ਨੂੰ 2500 ਰੁਪਏ, ਢਾਈ ਤੋਂ ਪੰਜ ਏਕੜ ਨੂੰ ਅੱਗ ਲਾਉਣ ਵਾਲੇ ਕਿਸਾਨ ਨੂੰ 5000 ਰੁਪਏ ਅਤੇ 5 ਏਕੜ ਤੋਂ ਜ਼ਿਆਦਾ ਜਮੀਨ ’ਤੇ ਅੱਗ ਲਾਉਣ ਵਾਲੇ ਕਿਸਾਨਾਂ ਨੂੰ 15,000 ਰੁਪਏ ਜੁਰਮਾਨਾ ਲਾਉਣ ਦੇ ਨਾਲ-ਨਾਲ ਜਮੀਨੀ ਰਿਕਾਰਡ ’ਚ ਰੈੱਡ ਐਂਟਰੀ ਕੀਤੀ ਜਾਵੇਗੀ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.