ਫਰੀਦਕੋਟ 1 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਰਜਾ ਚਾਰ ਮੁਲਾਜ਼ਮ ਵੀਨਾ ਸ਼ਰਮਾ 30 ਸਾਲ ਦੀ ਸੇਵਾ ਨਿਭਾਉਣ ਉਪਰੰਤ 31 ਅਕਤੂਬਰ 2023 ਨੂੰ ਸੇਵਾਮੁਕਤ ਹੋ ਗਏ ਹਨ। ਉਹਨਾਂ ਦੀ ਸੇਵਾਮੁਕਤੀ ਦੇ ਮੌਕੇ ‘ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਪਸ਼ੂ ਪਾਲਣ ਵਿਭਾਗ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਬਰਨਾਲਾ, ਸੂਬਾ ਮੀਤ ਪ੍ਰਧਾਨ ਇਕਬਾਲ ਸਿੰਘ, ਜਿਲ੍ਹਾ ਪ੍ਰਧਾਨ ਕੁਲਵੀਰ ਸਿੰਘ, ਕਸ਼ਮੀਰ ਸਿੰਘ ਜਨਰਲ ਸਕੱਤਰ, ਰਜਿੰਦਰ ਸਿੰਘ ਖਜਾਨਚੀ ਅਤੇ ਡਿਪਟੀ ਡਾਇਰੈਕਟਰ ਦਫ਼ਤਰ ਦੇ ਕੁਲਦੀਪ ਸਿੰਘ ਸੀਨੀਅਰ ਸਹਾਇਕ, ਮਨਜੀਤ ਸਿੰਘ ਸੀਨੀਅਰ ਸਹਾਇਕ ਨੇ ਵੀਨਾ ਸ਼ਰਮਾ ਵੱਲੋਂ ਵਿਭਾਗ ਦੀ ਬਿਹਤਰੀ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨ ਕਰਨ ਉਪਰੰਤ ਵੀਨਾ ਸ਼ਰਮਾ ਦੇ ਸਮੁੱਚੇ ਪਰਿਵਾਰ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਬੁਲਾਰਿਆਂ ਨੇ ਅੱਗੇ ਕਿਹਾ ਕਿ ਜਦੋਂ ਦੀ ਸਾਡੀ ਯੂਨੀਅਨ ਹੋਂਦ ਵਿੱਚ ਆਈ ਹੈ ਉਦੋਂ ਤੋਂ ਲੈਕੇ ਸਾਡੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਬਰਨਾਲਾ ਦੀ ਰਹਿਨੁਮਾਈ ਹੇਠ ਯੂਨੀਅਨ ਦੇ ਸਾਰੇ ਦਰਜਾਚਾਰ ਸਾਥੀਆਂ ਦੇ ਕੰਮ ਬਹੁਤ ਵਧੀਆ ਢੰਗ ਨਾਲ ਕੀਤੇ ਜਾ ਰਹੇ ਹਨ ਜਿਵੇਂ ਕਿ ਪ੍ਰਮੋਸ਼ਨ ਚੈਨਲ, ਨਵੀ ਭਰਤੀ ਆਦਿ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਬਹੁਤ ਜਲਦੀ ਆਪਣੇ ਮਹਿਕਮੇ ਦੇ ਵਿੱਚ ਨਵੀਂਆ ਦਰਜਾਚਾਰ ਦੀਆਂ 1183 ਪੋਸਟਾਂ ਦੀ ਭਰਤੀ ਸ਼ੁਰੂ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਸੰਤ ਸਿੰਘ ਜਰਨਲ ਸੈਕਟਰੀ ਮੋਗਾ, ਚੇਅਰਮੈਨ ਰਾਮ ਸਿੰਘ ਬਠਿੰਡਾ, ਸੀਨੀਅਰ ਮੀਤ ਪ੍ਰਧਾਨ ਗੋਤਮ ਭਾਰਦਵਾਜ ਪਟਿਆਲਾ, ਅਮੋਲਕ ਸਿੰਘ ਦਫ਼ਤਰ ਸਕੱਤਰ ਲੁਧਿਆਣਾ ਅਤੇ ਗੁਰਮੇਲ ਸਿੰਘ ਖਜਾਨਚੀ ਮੁਕਤਸਰ ਸਾਹਿਬ ਆਦਿ ਵੀ ਸ਼ਾਮਲ ਸਨ।