ਕੋਟਕਪੂਰਾ, 8 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਔਲਖ ਦੇ ਸਾਬਕਾ ਸਰਪੰਚ ਬਲਜੀਤ ਸਿੰਘ ਵਲੋਂ ਆਪਣੇ ਪੁੱਤਰ ਹਰਮਨਦੀਪ ਸਿੰਘ ਦਾ ਜਨਮਦਿਨ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡ ਕੇ ਮਨਾਇਆ ਗਿਆ। ਇਸ ਮੌਕੇ ਸਕੂਲ ਮੁਖੀ ਬਲਦੇਵ ਸਿੰਘ ਅਤੇ ਅਮਰ ਸਿੰਘ ਮਠਾੜੂ ਵਲੋਂ ਉਹਨਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਆਖਿਆ ਕਿ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਇਸ ਤਰਾਂ ਕਾਪੀਆਂ ਅਤੇ ਸਟੇਸ਼ਨਰੀ ਵੰਡਣਾ ਇਕ ਸ਼ਲਾਘਾਯੋਗ ਕਦਮ ਹੈ, ਕਿਉਂਕਿ ਸਰਕਾਰੀ ਸਕੂਲਾਂ ਵਿੱਚ ਜਿਆਦਾਤਰ ਗਰੀਬ ਵਰਗ ਨਾਲ ਸਬੰਧਤ ਬੱਚੇ ਪੜਦੇ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਅਧਿਆਪਕ ਜਗਜੀਤ ਸਿੰਘ, ਜਗਦੀਪ ਸਿੰਘ, ਸੁਖਮੰਦਰ ਸਿੰਘ, ਹਰਪ੍ਰੀਤ ਕੌਰ, ਬਲਜੀਤ ਕੌਰ, ਕੁਲਦੀਪ ਕੌਰ ਸਮੇਤ ਬਲਜੀਤ ਸਿੰਘ ਸਰਪੰਚ ਦਾ ਸਮੁੱਚਾ ਪਰਿਵਾਰ ਵੀ ਹਾਜਰ ਸੀ।
Leave a Comment
Your email address will not be published. Required fields are marked with *