ਕੋਟਕਪੂਰਾ, 12 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਵਿਖੇ ਅੱਜ ਪਿ੍ਰੰਸੀਪਲ ਪੰਨਾ ਲਾਲ ਨੇ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਸੇਵਾਵਾਂ ਨਿਭਾਅ ਰਹੇ ਸਨ। ਇਸ ਸਕੂਲ ਦੇ ਪਹਿਲੇ ਪਿ੍ਰੰਸੀਪਲ ਮੈਡਮ ਮਨਿੰਦਰ ਕੌਰ ਜੋ ਕਿ ਆਪਣੇ ਕਾਰਜਕਾਲ ਦੌਰਾਨ ਵਿਵਾਦਾਂ ’ਚ ਘਿਰੇ ਰਹੇ, ਦੀ ਬਦਲੀ ਕੁੱਝ ਦਿਨ ਪਹਿਲਾਂ ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀ ਰੋੜੀ ਡੱਗੋਰੋਮਾਣਾ ਵਿਖੇ ਕਰ ਦਿੱਤੀ ਗਈ ਸੀ। ਪਿ੍ਰੰਸੀਪਲ ਪੰਨਾ ਲਾਲ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਮੁੱਚੇ ਸਟਾਫ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਂਦੇ ਹੋਏ ਆਪਣੇ ਸਕੂਲ ’ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬਧਤਾ ਪ੍ਰਗਟ ਕੀਤੀ। ਇਸ ਮੌਕੇ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਦੇ ਸਟਾਫ ਮੈਂਬਰਜ ਅਤੇ ਹੋਰਨਾਂ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਪਿ੍ਰੰਸੀਪਲ ਤਜਿੰਦਰ ਸਿੰਘ ਕੋਹਾਰਵਾਲਾ ਵੀ ਸ਼ਾਮਿਲ ਸਨ।