ਕੋਟਕਪੂਰਾ, 10 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਨਯੋਗ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੇ ਕੋਠੇ ਗੱਜਣ ਸਿੰਘ ਵਾਲਾ ਦੇ ਵਸਨੀਕਾਂ ਵੱਲੋਂ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਪ੍ਰਦੀਪ ਕੌਰ ਢਿੱਲੋਂ ਨੂੰ ਸਰਪੰਚ ਚੁਣ ਲਿਆ ਗਿਆ ਸੀ। ਇਸ ਮੌਕੇ ਸਰਪੰਚ ਪ੍ਰਦੀਪ ਕੌਰ ਢਿੱਲੋਂ ਸਰਪੰਚ ਸਟੇਟ ਜੁਆਂਇੰਟ ਸੈਕਟਰੀ ਮਹਿਲਾ ਵਿੰਗ ਆਮ ਆਦਮੀ ਪਾਰਟੀ ਪੰਜਾਬ ਨੇ ਪਿੰਡ ਵਾਸੀਆਂ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਵਿਤਕਰੇ ਦੇ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਸਿਰਤੋੜ ਯਤਨ ਕਰਨਗੇ। ਉਹਨਾਂ ਕਿਹਾ ਕਿ ਮੈਂ ਪਿੰਡ ਵਾਸੀਆਂ ਦੀ ਹਮੇਸ਼ਾਂ ਰਿਣੀ ਰਹਾਂਗੀ, ਜਿੰਨਾਂ ਨੇ ਮੈਨੂੰ ਕੋਠੇ ਗੱਜਣ ਸਿੰਘ ਵਾਲਾ ਦੀ ਸਰਪੰਚ ਬਣਾ ਕੇ ਮਾਣ ਬਖਸ਼ਿਆ ਹੈ। ਉਹਨਾਂ ਆਖਿਆ ਕਿ ਉਹ ਪਿੰਡ ਵਧੀਆ ਬਣਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਹਨਾਂ ਪਿੰਡ ਦੇ ਸਮੂਹ ਵੋਟਰਾਂ ਨੂੰ ਵਚਨਬੱਧਤਾ ਦਰਸਾਈ ਕਿ ਪਿੰਡ ਵਿੱਚ ਸਾਰੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣੀਆਂ, ਜੋ ਵੀ ਕੇਂਦਰ ਸਰਕਾਰ ਜਾਂ ਪੰਜਾਬ ਸਰਕਾਰ ਦੁਆਰਾ ਆਉਂਦੀਆਂ ਹਨ ਅਤੇ ਧਰਮ, ਜਾਤੀ ਅਤੇ ਪਾਰਟੀਬਾਜੀ ਤੋਂ ਉਪਰ ਉੱਠਕੇ ਕੰਮ ਕੀਤੇ ਜਾਣਗੇ, ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ ਤੇ ਨਿਰਪੱਖਤਾ ਨਾਲ ਸਮੂਹ ਨਗਰ ਵਿਕਾਸ ਕੀਤਾ ਜਾਵੇਗਾ।