ਕੱਟੜ ਅਕਾਲੀ ਪਰਿਵਾਰਾਂ ਨੇ ਸਪੀਕਰ ਸੰਧਵਾਂ ਨੂੰ ਦੱਸਿਆ ਵਿਕਾਸ ਦਾ ‘ਮਸੀਹਾ’
ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਕੋਹਾਰਵਾਲਾ ’ਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਜਦਕਿ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਕੱਟੜ ਅਕਾਲੀ ਸਾਬਕਾ ਸਰਪੰਚ ਕਿਸ਼ਨ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਨੂੰ ਛੱਡ ਕੇ ‘ਆਮ ਆਦਮੀ ਪਾਰਟੀ’ ਦਾ ਹਿੱਸਾ ਬਣੇ। ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਸੁਆਗਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪਿੰਡ ਕੋਹਾਰਵਾਲਾ ਦੇ 30 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਸਰਕਾਰ ਹੈ ਅਤੇ ਸਰਕਾਰ ਵਲੋਂ ਪਿੰਡ ਵਾਸੀਆਂ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਪਿੰਡ ਵਾਸੀਆਂ ਨਾਲ ਕਿਸੇ ਵੀ ਵਿਕਾਸ ਕਾਰਜ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਉਨ੍ਹਾਂ ਨੂੰ ਅਮਲੀਜਾਮਾ ਪਹਿਨਾਇਆ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸ਼ਨ ਸਿੰਘ ਤੋਂ ਇਲਾਵਾ ਮੈਂਬਰ ਗੁਰਦਿੱਤਾ ਸਿੰਘ, ਕਾਕਾ ਸਿੰਘ ਸਾਬਕਾ ਮੈਂਬਰ, ਸੁਖਦੇਵ ਸਿੰਘ ਮੈਂਬਰ, ਜਗਸੀਰ ਸਿੰਘ, ਭਗਵਾਨ ਸਿੰਘ, ਕੁਲਵੀਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਕੌਰ, ਸੋਨਾ ਕੌਰ, ਮਲਕੀਤ ਕੌਰ, ਜੋਤੀ ਕੌਰ, ਕਰਤਾਰ ਕੌਰ, ਸੰਦੀਪ ਕੌਰ ਸਮੇਤ 30 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਣਜੀਤ ਸਿੰਘ ਸੈਕਟਰੀ, ਅੰਗਦ ਸਿੰਘ, ਅਰੁਣ ਸਿੰਗਲਾ, ਮਾ. ਕੁਲਦੀਪ ਸਿੰਘ ਮੌੜ, ਬਲਕਾਰ ਸਿੰਘ, ਚਮਕੌਰ ਸਿੰਘ, ਆਤਮਾ ਸਿੰਘ ਆਦਿ ਵੀ ਹਾਜ਼ਰ ਸਨ।