ਬਨੂੰੜ, 18 ਦਸੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਅੱਜ ਗੁਰਦੁਆਰਾ ਸ਼੍ਰੀ ਸੰਗਤ ਸਾਹਿਬ ਵਿਖੇ ਸ਼ਰਧਾਪੂਰਵਕ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਿਸ ਬਾਰੇ ਗੁਰੂਦੁਆਰਾ ਕਮੇਟੀ ਪ੍ਰਧਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ਪਿੰਡ ਘੜਾਮਾਂ ਕਲਾਂ/ਖੁਰਦ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ਼ ਹਰ ਸਾਲ ਦੀ ਤਰ੍ਹਾਂ ਤਿੰਨ ਦਿਨਾਂ ਤੋਂ ‘ਗੁਰੂ ਕਾ ਲੰਗਰ’ ਅਤੁੱਟ ਵਰਤਿਆ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਕੀਰਤਨੀ ਜਥਿਆਂ ਤੇ ਬੱਚਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਬੁਲਾਰਿਆਂ ਨੇ ਗੁਰੂ ਸਾਹਿਬ ਦੇ ਜੀਵਨ ਬਾਬਤ ਵਿਚਾਰ ਸਾਂਝੇ ਕੀਤੇ ਅਤੇ ਪ੍ਰਮੁੱਖ ਸਹਿਯੋਗੀਆਂ ਦੇ ਸਨਮਾਨ ਕੀਤੇ ਗਏ। ਇਸ ਮੌਕੇ ਸਮੂਹ ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Leave a Comment
Your email address will not be published. Required fields are marked with *