ਕੋਟਕਪੂਰਾ, 27 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਏ ਦਿਨ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਨਵੇਂ-ਨਵੇਂ ਫੈਸਲੇ ਲੈ ਰਹੇ ਹਨ। ਇਸੇ ਤਰ੍ਹਾਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੌਜਵਾਨਾ ਨੂੰ ਖੇਡਾਂ ਅਤੇ ਚੰਗੀ ਸਿਹਤ ਪ੍ਰਤੀ ਰੁਚੀ ਪੈਦਾ ਕਰਨ ਲਈ ਉਪਰਾਲੇ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ. ਰਾਜਪਾਲ ਸਿੰਘ ਢੁੱਡੀ ਨੇ ਕੀਤਾ। ਉਹਨਾਂ ਆਖਿਆ ਕਿ ਸਪੀਕਰ ਸੰਧਵਾਂ ਹਲਕੇ ਦੇ ਲੋਕਾਂ ਲਈ ਬਿਨਾਂ ਕਿਸੇ ਪੱਖਪਾਤ ਤੋਂ ਸਕੂਲਾਂ, ਹਸਪਤਾਲਾਂ ਅਤੇ ਪਿੰਡਾਂ ਦੇ ਚੁਫੇਰੇ ਵਿਕਾਸ ਲਈ ਵਚਨਬੱਧ ਹਨ। ਉਹਨਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਿੰਡ ਢੁੱਡੀ ਦੇ ਕਿ੍ਰਕਟ ਖਿਡਾਰੀਆਂ ਨੂੰ ਮਨ-ਪਸੰਦ ਖੇਡ ਕਿੱਟਾਂ ਵੰਡੀਆਂ ਗਈਆਂ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਸਕੇ ਅਤੇ ਆਪਣੇ ਪਿੰਡ, ਸ਼ਹਿਰ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਹਨਾਂ ਨਾਲ ਪਿੰਡ ਦੇ ਮੋਹਤਬਰਾਂ ਜਸਵਿੰਦਰ ਸਿੰਘ ਬਰਾੜ, ਵੀਰੂ ਸਿੰਘ, ਸਰਬਜੋਤ ਸਿੰਘ, ਪ੍ਰਭਜੋਤ ਸਿਮਰਨ ਸਿੰਘ, ਰਵੀ ਸਿੰਘ, ਅਕਾਸ਼ਦੀਪ ਸਿੰਘ, ਲਖਵਿੰਦਰ ਸਿੰਘ, ਪ੍ਰਦੀਪ ਸਿੰਘ ਆਦਿ ਕਿ੍ਰਕਟ ਖਿਡਾਰੀ ਵੀ ਮੌਜੂਦ ਸਨ।
Leave a Comment
Your email address will not be published. Required fields are marked with *