ਹਲਕਾ ਕੋਟਕਪੂਰਾ ਦੇ ਵਸਨੀਕਾਂ ਦਾ ਮੈਂ ਸਾਰੀ ਉਮਰ ਰਹਾਂਗਾ ਰਿਣੀ : ਸਪੀਕਰ ਸੰਧਵਾਂ
ਕੋਟਕਪੂਰਾ, 30 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ 90 ਫੀਸਦੀ ਤੋਂ ਜਿਆਦਾ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੇ ਬਾਵਜੂਦ ਵੀ ਬਿਜਲੀ ਵਿਭਾਗ ਦਾ ਕੋਈ ਬਕਾਇਆ ਬਾਕੀ ਨਹੀਂ ਅਤੇ 43 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਬਿਨਾ ਰਿਸ਼ਵਤ ਅਤੇ ਬਿਨਾ ਸਿਫਾਰਸ਼ ਦਿੱਤੀਆਂ ਗਈਆਂ। ਨੇੜਲੇ ਪਿੰਡ ਫਿੱਡੇ ਖੁਰਦ ਵਿਖੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖਣ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਕਬੂਲਣ ਅਰਥਾਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਟਕਸਾਲੀ ਅਕਾਲੀ ਆਗੂਆਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਉਹ ਜਿੱਥੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ, ਉੱਥੇ ਕੁਲਤਾਰ ਸਿੰਘ ਸੰਧਵਾਂ ਦਾ ਸਹਿਜ, ਸੰਜਮ, ਧੀਰਜ, ਸ਼ਹਿਣਸ਼ੀਲਤਾ ਅਤੇ ਨਿਮਰਤਾ ਵਾਲਾ ਸੁਭਾਅ ਵੀ ਉਹਨਾਂ ਨੂੰ ਬਹੁਤ ਜਚਿਆ ਹੈ। ‘ਆਪ’ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਖਾਲਸਾ ਦੀ ਪ੍ਰੇਰਨਾ ਸਦਕਾ ਟਕਸਾਲੀ ਅਕਾਲੀਆਂ ਦੇ ਪਰਿਵਾਰਾਂ ਵਿੱਚ ਸ਼ਾਮਲ ਬੀਬੀ ਮਨਪ੍ਰੀਤ ਕੌਰ ਪਤਨੀ ਭਿੰਦਰ ਸਿੰਘ ਫੌਜੀ, ਕਾਕਾ ਸਿੰਘ ਅਤੇ ਛਿੰਦਰ ਸਿੰਘ ਪੁੱਤਰਾਨ ਮੁਖਤਿਆਰ ਸਿੰਘ ਵਾਸੀਆਨ ਪਿੰਡ ਫਿੱਡੇ ਖੁਰਦ ਸਮੇਤ ਹਰਕਿ੍ਰਸ਼ਨ ਸਿੰਘ ਕਾਕਾ ਖਾਲਸਾ ਵਾਸੀ ਪਿੰਡ ਚੱਕ ਕਲਿਆਣ ਨੇ ਮੰਨਿਆ ਕਿ ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾ ਸਦਕਾ ਪੰਜਾਬ ਵਿੱਚ ਭਿ੍ਰਸ਼ਟਾਚਾਰ ਅਤੇ ਨਸ਼ਾ ਤਸਕਰੀ ਦੀ ਰੋਕਥਾਮ ਵਿੱਚ ਕੁਝ ਵਾਧਾ ਹੋਇਆ ਹੈ, ਉਹਨਾ ਨੂੰ ਆਸ ਪ੍ਰਗਟਾਈ ਕਿ ਅਗਾਮੀ ਦਿਨਾ ਵਿੱਚ ਪੰਜਾਬ ਭਿ੍ਰਸ਼ਟਾਚਾਰ ਅਤੇ ਨਸ਼ਾ ਤਸਕਰੀ ਤੋਂ ਮੁਕਤ ਹੋ ਜਾਵੇਗਾ। ਸਪੀਕਰ ਸੰਧਵਾਂ ਨੇ ਉਕਤਾਨ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਵਿਸ਼ਵਾਸ਼ ਦਿਵਾਇਆ ਕਿ ਉਹਨਾ ਦਾ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਹੋਵੇਗਾ। ਉਹਨਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ 2017 ਅਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਵਿੱਚ ਮੇਰੇ ਵਿਰੋਧੀ ਉਮੀਦਵਾਰਾਂ ਵਲੋਂ ਵੋਟਾਂ ਖਰੀਦਣ ਲਈ ਪੈਸੇ ਦੀ ਬਰਸਾਤ ਕਰਨ ਅਤੇ ਨਸ਼ਾ ਵੰਡਣ ਦਾ ਅੰਤ ਕਰ ਦੇਣ ਦੇ ਬਾਵਜੂਦ ਉਕਤ ਪਿੰਡ ਵਾਸੀਆਂ ਨੇ ਮੈਨੂੰ ਬਿਨਾ ਕਿਸੇ ਲਾਲਚ ਦੇ ਵੋਟਾਂ ਦਿੱਤੀਆਂ ਤੇ ਵਿਧਾਨ ਸਭਾ ਦੀਆਂ ਪੋੜੀਆਂ ਚੜਾਇਆ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਸੁਖਵਿੰਦਰ ਸਿੰਘ ਧਾਲੀਵਾਲ ਆਦਿ ਨੇ ਵੀ ਸੰਬੋਧਨ ਕੀਤਾ।
Leave a Comment
Your email address will not be published. Required fields are marked with *