ਬਠਿੰਡਾ, 17 ਅਕਤੂਬਰ (ਗੁਰਪ੍ਰੀਤ ਚਹਿਲ/ ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 20 ਅਕਤੂਬਰ, 2023 ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ।
ਜਾਰੀ ਹੁਕਮਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਮੌੜ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 20 ਅਕਤੂਬਰ 2023 ਨੂੰ ਧਾਰਮਿਕ ਮੇਲਾ ਲੱਗ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ ਅਤੇ ਸ਼ਰਧਾਂਲੂਆਂ ਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਅਤੇ ਅਮਨ ਤੇ ਸਾਂਤੀ ਵੀ ਭੰਗ ਹੋ ਸਕਦੀ ਹੈ।