ਅਗਾਮੀ ਲੋਕ ਸਭਾ ਚੋਣਾ ਵਿੱਚ ਫਿਰ ਤੋਂ ਬਣੇਗੀ ਭਾਜਪਾ ਦੀ ਸਰਕਾਰ : ਕੱਕੜ/ਨਾਰੰਗ
ਕੋਟਕਪੂਰਾ, 12 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਵਲੋ ਵਿਧਾਨ ਸਭਾ ਕੋਟਕਪੂਰਾ ਦੇ ਪਿੰਡ ਲਾਲੇਆਣਾ ਵਿਖੇ ਜਿਲਾ ਪ੍ਰਧਾਨ ਗੌਰਵ ਕਕੜ ਦੀ ਅਗਵਾਈ ਹੇਠ ਘੱਟ ਗਿਣਤੀ ਮੋਰਚਾ ਦੀ ਟੀਮ ਵਿੱਚ ਵਾਧਾ ਕਰਦਿਆਂ ਮੋਹੰਮਦ ਹੁਸੈਨ ਜਿਲਾ ਪ੍ਰਧਾਨ ਘੱਟ ਗਿਣਤੀ ਮੋਰਚਾ ਨੇ ਪਿੰਡ ਦੇ ਟੀਪੂ ਸੁਲਤਾਨ ਨਾਮੀ ਨੌਜਵਾਨ ਨੂੰ ਜਿਲੇ ਦਾ ਉਪ ਪ੍ਰਧਾਨ ਲਾਇਆ ਅਤੇ ਪਿੰਡ ਦੇ ਹੀ ਕਈ ਮੁਸਲਿਮ ਪਰਿਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਆ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਜਿਲਾ ਪ੍ਰਧਾਨ ਗੌਰਵ ਕਕੜ ਨੇ ਪਾਰਟੀ ਦਾ ਸਿਰੋਪਾਉ ਪਾ ਕੇ ਓਹਨਾ ਨੂੰ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਕੀਤਾ। ਆਪਣੇ ਸੰਬੋਧਨ ਦੌਰਾਨ ਜਿਲਾ ਪ੍ਰਧਾਨ ਗੌਰਵ ਕੱਕੜ ਅਤੇ ਜਿਲਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਅਨੇਕਾਂ ਲੋਕ ਲਾਭ ਲੈ ਰਹੇ ਹਨ। ਉਹਨਾਂ ਆਖਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਫਿਰ ਤੋਂ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲਾ ਮਹਾਮੰਤਰੀ ਪ੍ਰੇਮ ਸਿੰਘ ਸਫਰੀ, ਧਰਮਪ੍ਰੀਤ ਸਿੰਘ ਧਾਮੀ ਸਮੇਤ ਹੋਰ ਪਤਵੰਤੇ-ਸੱਜਣ ਵੀ ਸ਼ਾਮਿਲ ਸਨ।