ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਸੰਧਵਾਂ ਵਿਖੇ ਯੁਵਕ ਸੇਵਾਵਾਂ ਕਲੱਬਾਂ ਦੀ ਵਧੀਆ ਕਾਰਗੁਜ਼ਾਰੀ ਲਈ ਚੇਅਰਮੈਨ ਜਿਲਾ ਯੋਜਨਾ ਬੋਰਡ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀ.ਆਰ.ਓ. ਸਪੀਕਰ ਸੰਧਵਾਂ, ਜਿਲਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ ਅਤੇ ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਕਲੱਬ ਅਰੁਣ ਕੁਮਾਰ ਵੱਲੋਂ ਚੈੱਕ ਵੰਡੇ ਗਏ। ਇਨ੍ਹਾਂ ਕਲੱਬਾਂ ਨੂੰ ਚੁਸਤ ਦਰੁਸਤ (ਉਤਸ਼ਾਹਿਤ) ਕਰਨ ਵਾਸਤੇ ਅਤੇ ਉਹਨਾਂ ਦੀ ਹੌਂਸਲਾ ਅਫ਼ਜਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਹਨਾਂ ਦੱਸਿਆ ਕਿ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਹਿਲਾਂ ਆਪਣੇ ਅਖਤਿਆਰੀ ਕੋਟੇ ’ਚੋਂ ਵੱਖ-ਵੱਖ ਪੰਚਾਇਤਾਂ ਨੂੰ ਚੈੱਕ ਦਿੱਤੇ ਗਏ ਸਨ ਅਤੇ ਹੁਣ ਜਿੰਨਾਂ ਕਲੱਬਾਂ ਦਾ ਕੰਮ ਵਧੀਆ ਹੈ, ਜਿਨ੍ਹਾਂ ਨੇ ਖੇਡਾਂ ਦੇ ਖੇਤਰ ਵਿੱਚ, ਵਾਤਾਵਰਨ ਸੰਭਾਲ ਦੇ ਖੇਤਰ ਅਤੇ ਹੋਰ ਵੱਖ-ਵੱਖ ਸਮਾਜ ਭਲਾਈ ਦੇ ਖੇਤਰਾਂ ’ਚ ਵਧੀਆ ਕੰਮ ਕੀਤਾ ਹੈ, ਉਹਨਾਂ ਕਲੱਬਾਂ ਦੀ ਹੌਂਸਲਾ ਅਫਜਾਈ ਵਾਸਤੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਚੈੱਕ ਦੇ ਕੇ ਮਾਣ ਦਿੱਤਾ ਗਿਆ ਹੈ।