ਕੋਟਕਪੂਰਾ, 30 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀ ਨੌ ਵਿਖੇ ਦੂਜਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ’ਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਦੱਸਿਆ ਕਿ ਉਕਤ ਟੂਰਨਾਮੈਂਟ ਵਿੱਚ 16 ਟੀਮਾਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ’ਚ ਪਹਿਲਾ ਸਥਾਨ ਕੋਟਕਪੂਰਾ, ਦੂਜਾ ਸਥਾਨ ਕੋਟਸੁਖੀਆ ਅਤੇ ਤੀਜਾ ਸਥਾਨ ਹਰੀਨੌ ਦੀ ਟੀਮ ਨੇ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ’ਚ ਵਿਸ਼ੇਸ਼ ਮਹੱਤਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਵੱਲ ਲੈ ਕੇ ਆਉਣਾ ਜਰੂਰੀ ਹੈ, ਇਸ ਲਈ ਸਮੇਂ-ਸਮੇਂ ’ਤੇ ਪਿੰਡਾਂ ਦੇ ਖੇਡ ਕਲੱਬਾਂ ਵਿੱਚ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਹਨ, ਜਿੰਨਾ ’ਚ ਪਿੰਡ ਦੇ ਸਰਪੰਚ, ਪੰਜਾਬ ਪੁਲਿਸ, ਫੌਜੀ, ਐੱਨ.ਆਰ.ਆਈਜ਼. ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਨੋਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ’ਚ ਭਾਗ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਨਦੀਪ ਮੌਂਗਾ ਸੈਕਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਗੇਜ ਰਾਮ ਭੋਰਾ, ਦਵਿੰਦਰ ਸਿੰਘ ਜੋਂਟੀ, ਜਗਸੀਰ ਸਿੰਘ ਪ੍ਰਧਾਨ ਸਹਿਕਾਰੀ ਸਭਾ ਹਰੀਨੌ, ਨਿਰਭੈ ਸਿੰਘ ਸਿੱਧੂ, ਜਸਵਿੰਦਰ ਸਿੰਘ ਹਰੀਨੌ, ਸੁਰਜੀਤ ਸਿੰਘ ਗੀਸ਼ਾ, ਲੈਕ. ਬੂਟਾ ਸਿੰਘ ਸਮੇਤ ਹੋਰ ਵੀ ਅਨੇਕਾਂ ਪਤਵੰਤੇ ਸੱਜਣ ਹਾਜਰ ਸਨ।