ਕੋਟਕਪੂਰਾ, 19 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀਨੌ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ। ਜਿਸ ਦੌਰਾਨ ਜਗਸੀਰ ਸਿੰਘ ਨੂੰ ਸਹਿਕਾਰੀ ਸਭਾ ਦੇ ਪ੍ਰਧਾਨ ਚੁਣਿਆ ਗਿਆ। ਮੀਤ ਪ੍ਰਧਾਨ ਗੁਰਤੇਜ ਸਿੰਘ, ਮੀਤ ਪ੍ਰਧਾਨ ਤਿਰਲੋਚਨ ਸਿੰਘ, ਸੁਰਜੀਤ ਸਿੰਘ, ਜਲੌਰ ਸਿੰਘ ਕਿਰਪਾਲ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ, ਸੁਖਮੀਤ ਸਿੰਘ, ਅਮਰਜੀਤ ਕੌਰ ਅਤੇ ਤੇਜਇੰਦਰ ਕੌਰ ਨੂੰ ਸਭਾ ਦੇ ਮੈਂਬਰ ਚੁਣਿਆ ਗਿਆ। ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਚੁਣੇ ਗਏ ਮੈਂਬਰਾਂ ਅਤੇ ਪ੍ਰਧਾਨ ਨੂੰ ਮੁਬਾਰਕਬਾਦ ਦਿੱਤੀ ਅਤੇ ਸਭਾ ਦੀ ਬਿਹਤਰੀ ਲਈ ਕੰਮ ਕਰਨ ਲਈ ਬੇਨਤੀ ਕਰਦਿਆਂ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਦਾ ਵਿਸ਼ਵਾਸ਼ ਦੁਆਇਆ। ਇਸ ਮੌਕੇ ਹਾਜਰ ਗੁਰਮੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਯੂਥ ਆਗੂ ਨਿਰਭੈ ਸਿੰਘ ਸਿੱਧੂ, ‘ਆਪ’ ਆਗੂ ਗੁਰਜੀਤ ਸਿੰਘ, ਹਰੀਨੌ, ਅਰੁਣ ਸਿੰਗਲਾ, ਬਲਵਿੰਦਰ ਸਿੰਘ, ਮੇਹਰ ਸਿੰਘ ਚਾਨੀ, ਮਨਜੀਤ ਸ਼ਰਮਾ, ਲਖਵਿੰਦਰ ਸਿੰਘ ਢਿੱਲੋਂ, ਗੁਰਚਰਨ ਸਿੰਘ ਫੌਜੀ, ਪਿ੍ਰੰਸ ਬਹਿਲ ਨੇ ਵੀ ਚੁਣੇ ਹੋਏ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ। ਪ੍ਰਧਾਨ ਜਗਸੀਰ ਸਿੰਘ ਅਤੇ ਸਮੂਹ ਮੈਂਬਰਾਂ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਵਿਸਵਾਸ ਦਿਵਾਇਆ ਕਿ ਉਹ ਸਭਾ ਦੀ ਬਿਹਤਰੀ ਲਈ ਦਿਨ ਰਾਤ ਮਿਹਨਤ ਕਰਨਗੇ।
Leave a Comment
Your email address will not be published. Required fields are marked with *