ਰੋਪੜ, 14 ਅਪ੍ਰੈਲ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ)
ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵੇਨਿਊ ਅਤੇ ਗੱਤਕਾ ਐਸੋਸੀਏਸ਼ਨ ਰੋਪੜ ਵੱਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਹੁਸੈਨਪੁਰ ਦੇ ਸਹਿਯੋਗ ਨਾਲ਼ ਗੱਤਕੇ ਦੀਆਂ ਮੁਫ਼ਤ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਜਿੱਥੇ ਗੱਤਕਾ ਕੋਚ ਸ਼ੈਰੀ ਸਿੰਘ ਵੱਲੋਂ ਬੱਚਿਆਂ ਨੂੰ ਸ਼ਸਤਰਾਂ ਦੀ ਸਿਖਲਾਈ ਦਿੱਤੀ ਗਈ। ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਰੋਪੜ ਦੇ ਵੱਖ-ਵੱਖ ਇਲਾਕਿਆਂ ਵਿੱਚ ਗਤਕੇ ਦੀਆਂ ਕਲਾਸਾਂ ਲਗਾਈਆਂ ਜਾਂਦੀਆਂ ਹਨ। ਜਿਸ ਤਹਿਤ ਅੱਜ ਪਿੰਡ ਹੁਸੈਨਪੁਰ ਵਿਖੇ ਵੀ ਗਤਕੇ ਦੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 04:00 ਤੋਂ 06:00 ਵਜੇ ਤੱਕ ਕਲਾਸਾਂ ਲਗਾਈ ਜਾਣਗੀਆਂ । ਉਹਨਾਂ ਬੇਨਤੀ ਕੀਤੀ ਕਿ ਜੇਕਰ ਕੋਈ ਕਲਾਸਾਂ ਲਗਵਾਉਣ ਦਾ ਚਾਹਵਾਨ ਹੈ ਤਾਂ ਸਾਡੇ ਨਾਲ਼ ਸੰਪਰਕ ਕਰ ਸਕਦਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਬੀਬੀ ਮਨਜੀਤ ਕੌਰ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਜੇ.ਈ., ਭਾਈ ਕਮਿੰਦਰ ਸਿੰਘ, ਗੁਰਮੁੱਖ ਸਿੰਘ, ਜਗਦੀਪ ਸਿੰਘ ਭੰਗੂ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।