ਰੋਪੜ, 10 ਅਪ੍ਰੈਲ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ)
ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵਿਨਿਊ ਕਲੋਨੀ ਅਤੇ ਗੱਤਕਾ ਐਸੋਸੀਏਸ਼ਨ ਰੋਪੜ ਵੱਲੋਂ ਪ੍ਰਬੰਧਕ ਕਮੇਟੀ ਗੁਰੂਦੁਆਰਾ ਨਾਨਕ ਦਰਬਾਰ ਸਾਹਿਬ ਹੁਸੈਨਪੁਰ ਦੇ ਸਹਿਯੋਗ ਨਾਲ਼ ਖਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ ਤੋਂ ਮੁਫ਼ਤ ਗੱਤਕੇ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ ਨੇ ਦੱਸਿਆ ਕਿ ਖਾਲਸਾ ਪੰਥ ਦੇ ਅਨਿੱਖੜਵੇਂ ਅੰਗ ਸ਼ਸਤਰ ਵਿਦਿਆ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼ਾਮ 04:00 ਤੋਂ 06:00 ਵਜੇ ਤੱਕ ਕਲਾਸਾਂ ਮੁੱਖ ਕੋਚ ਸ਼ੈਰੀ ਸਿੰਘ ਭਾਂਬਰੀ ਵੱਲੋਂ ਲਗਾਈਆਂ ਜਾਣਗੀਆਂ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਬੀਬੀ ਮਨਜੀਤ ਕੌਰ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੂਪਨਗਰ, ਭਾਈ ਕਾਮਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।