ਇੱਕ ਸਾਲ ਪਹਿਲਾਂ 18 ਨਵੰਬਰ 2022 ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧੂਰੇ ਨੋਟੀਫਿਕੇਸ਼ਨ ਕਰਕੇ ਲਾਗੂ ਨਹੀਂ ਹੋ ਰਹੀ ਪੁਰਾਣੀ ਪੈਨਸ਼ਨ
ਫਰੀਦਕੋਟ/ ਕੋਟਕਪੂਰਾ , 18 ਨਵੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਦੀ ਅਗਵਾਈ ਹੇਠ 18 ਨਵੰਬਰ ਦਿਨ ਸ਼ੁਕਰਵਾਰ ਨੂੰ ਸਵੇਰੇ 11 ਵਜੇ ਸੰਗਰੂਰ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ਵਿੱਤ ਮੰਤਰੀ ਪੰਜਾਬ। ਹਰਪਾਲ ਸਿੰਘ ਚੀਮਾ ਦੀ ਕੋਠੀ ਵੱਲ ਮੁਜ਼ਾਹਰਾ ਕੀਤਾ ਜਾ ਰਿਹਾ ਹੈ । ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਇੱਕ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪੂਰਾ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਅਜੇ ਤੱਕ 1 ਜਨਵਰੀ 2004 ਤੋਂ ਬਾਅਦ ਭਰਤੀ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲ੍ਹਿਆ ਗਿਆ । ਜਦ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਸਬੰਧੀ ਆਪਣਾ ਪ੍ਰਚਾਰ ਧੂਮਧਾਮ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁਲਾਜ਼ਮ ਪੰਜਾਬ ਸਰਕਾਰ ਦੀ ਇਸ ਦੋਗਲੀ ਨੀਤੀ ਕਾਰਨ ਰੋਸ ਤੇ ਨਿਰਾਸ਼ਾ ਵਿੱਚ ਚੱਲ ਰਹੇ ਹਨ ਜਦਕਿ ਰਾਜਸਥਾਨ, ਛੱਤੀਸਗੜ, ਝਾਰਖੰਡ, ਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਵੱਲੋਂ ਨਵੀਂ ਪੈਨਸ਼ਨ ਸਕੀਮ ਅਧੀਨ ਐਨ.ਪੀ.ਐਸ. ਦੀ ਕਟੌਤੀ ਬੰਦ ਕਰਕੇ ਜੀ.ਪੀ.ਐਫ਼. ਦੀ ਕਟੌਤੀ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਪਰ ਪੰਜਾਬ ਸਰਕਾਰ ਬੇਵਜ੍ਹਾ ਹੀ ਟਾਲ ਮਟੋਲ ਦੀ ਨੀਤੀ ਅਪਣਾ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰ ਰਹੀ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਜਿਲ੍ਹਾ ਫਰੀਦਕੋਟ ਦੇ ਆਗੂ ਕੁਲਦੀਪ ਸਿੰਘ ਸਹਿਦੇਵ , ਬੇਅੰਤ ਸਿੰਘ ਮੌੜ , ਧਰਮਿੰਦਰ ਸਿੰਘ, ਨਿਰਮਲ ਸਿੰਘ ਤੇ ਜਸਕਰਨ ਸਿੰਘ ਨੇ ਦੱਸਿਆ ਹੈ ਕਿ ਵਿੱਤ ਮੰਤਰੀ ਸ .ਹਰਪਾਲ ਸਿੰਘ ਚੀਮਾ ਨਾਲ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਲੀਡਰਸ਼ਿਪ ਦੀਆਂ ਹੋਈਆਂ ਮੀਟਿੰਗਾਂ ਵਿੱਚ ਆਗੂਆਂ ਵੱਲੋਂ 1972 ਦੇ ਪੈਨਸ਼ਨ ਨਿਯਮਾਂ ਅਤੇ 01-01-2004 ਤੋਂ ਪਹਿਲਾਂ ਚੱਲਦੀ ਪੈਨਸ਼ਨ ਸਕੀਮ ਇੰਨ-ਬਿੰਨ ਲਾਗੂ ਕਰਨ ਦੀ ਗੱਲ ਤੱਥਾਂ ਅਤੇ ਦਸਤਾਵੇਜਾਂ ਸਮੇਤ ਰੱਖੀ ਸੀ ਪਰ ਤਿੰਨ ਮਹੀਨੇ ਲੰਘ ਜਾਣ ਦੇ ਬਾਵਜੂਦ ਕੋਈ ਸਿੱਟਾ ਨਿਕਲਦਾ ਦਿਖਾਈ ਨਹੀਂ ਦੇ ਰਿਹਾ । ਆਗੂਆਂ ਵਲੋਂ ਕਿਹਾ ਗਿਆ ਹੈ ਕਿ ਜਦੋਂ ਵੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੰਦੀ ਹੈ ਤਾਂ ਪੰਜਾਬ ਦੇ ਮੁਲਾਜ਼ਮਾਂ ਦਾ ਜੀ ਪੀ ਐਫ ਲਗਪਗ 180 ਕਰੋੜ ਰੁਪਏ ਮਹੀਨਾ ਕਟੌਤੀ ਉਪਰੰਤ ਪੰਜਾਬ ਸਰਕਾਰ ਦੇ ਖਜਾਨੇ ਵਿੱਚ ਆਵੇਗਾ ਅਤੇ ਪੰਜਾਬ ਸਰਕਾਰ ਦਾ ਐਨ.ਪੀ.ਐਸ. ਕਟੌਤੀ ਦਾ 14% ਸ਼ੇਅਰ ਲਗਭਗ 190 ਕਰੋੜ ਪੰਜਾਬ ਸਰਕਾਰ ਦੇ ਖਜਾਨੇ ਵਿੱਚ ਹੀ ਰਹੇਗਾ। ਜਿਸ ਨਾਲ ਪੰਜਾਬ ਸਰਕਾਰ ਦਾ ਲਗਭਗ 4000 ਕਰੋੜ ਸਾਲਾਨਾ ਮਾਲੀਆ ਖਜ਼ਾਨੇ ਵਿੱਚ ਆ ਜਾਵੇਗਾ ਜਿਸ ਨਾਲ ਪੰਜਾਬ ਸਰਕਾਰ ਦੇ ਆਰਥਿਕ ਬਜਟ ਨੂੰ ਵੱਡਾ ਹੁੰਗਾਰਾ ਮਿਲ ਸਕਦਾ ਹੈ ।ਪੰਜਾਬ ਦੇ ਮੁਲਾਜ਼ਮ ਜੀਪੀਐਫ ਦਾ ਪੈਸਾ ਕਟਾ ਕੇ ਪੰਜਾਬ ਸਰਕਾਰ ਨੂੰ ਦੇਣ ਲਈ ਤਿਆਰ ਹਨ, ਪਰ ਪੰਜਾਬ ਸਰਕਾਰ ਜੀਪੀਐਫ ਦੀ ਕਟੌਤੀ ਸ਼ੁਰੂ ਨਹੀਂ ਕਰ ਰਹੀ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜੀ ਪੀ ਐਫ ਕਟੌਤੀ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ ਸਖ਼ਤ ਐਕਸ਼ਨ ਉਲੀਕੇ ਜਾਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਕੁਲਵਿੰਦਰ ਸਿੰਘ ,ਰਾਜ ਕੁਮਾਰ ,ਸੰਸਾਰ ਸਿੰਘ ,ਸੁਖਵਿੰਦਰ ਕੌਰ , ਨਿਰਮਲ ਕੌਰ ਤੇ ਅਮਨਦੀਪ ਕੌਰ ਆਦਿ ਸ਼ਾਮਲ ਸਨ ।
Leave a Comment
Your email address will not be published. Required fields are marked with *