ਕੋਟਕਪੂਰਾ, 11 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਖਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜਿਸ ਤਹਿਤ ਜਸਮੀਤ ਸਿੰਘ ਸਾਹੀਵਾਲ ਐੱਸ.ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸੰਜੀਵ ਕੁਮਾਰ ਡੀ.ਐੱਸ.ਪੀ. (ਡੀ) ਦੀ ਅਗਵਾਈ ਹੇਠ ਪੀ.ਓ ਸਟਾਫ ਫਰੀਦਕੋਟ ਵਲੋਂ ਮੁਕੱਦਮਾ ਨੰਬਰ 124 ਮਿਤੀ 04.06.2019 ਅ/ਧ 324, 323, 427, 148, 149 ਆਈ.ਪੀ.ਸੀ. ਥਾਣਾ ਸਿਟੀ ਫਰੀਦਕੋਟ ਵਿੱਚ ਭਗੌੜੇ ਚੱਲ ਰਹੇ ਵਿਅਕਤੀਆਂ ਰਫਲ ਪੁੱਤਰ ਮੰਗਤ ਰਾਮ, ਰਵੀ ਸਿੰਘ ਪੁੱਤਰ ਮਿੰਦੀ ਰਾਮ, ਗੋਪਾਲ ਕੁਮਾਰ ਪੁੱਤਰ ਰਵੀ ਸਿੰਘ ਅਤੇ ਮੋਨਟੀ ਪੁੱਤਰ ਸੁਖਦੇਵ ਸਿੰਘ ਵਾਸੀਆਨ ਜੋਤ ਰਾਮ ਕਲੋਨੀ ਫਰੀਦਕੋਟ ਨੂੰ ਗਿ੍ਰਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।