ਕੋਟਕਪੂਰਾ, 9 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਸੰਘਰਸ਼ ਕਰ ਰਹੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਵਿੱਚ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਅ ਰਹੀ ਹੈ। ਅੱਜ ਜਲੰਧਰ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦੀ ਬਜਾਏ ਸਰਵ ਸਿੱਖਿਆ ਅਭਿਆਨ/ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂਆਂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ ਅਤੇ ਲਲਿਤ ਮਿਸ਼ਰਾ ਨੂੰ ਪੁਲਿਸ ਪ੍ਰਸ਼ਾਸ਼ਨ ਵਲੋਂ ਗਿ੍ਰਫਤਾਰ ਕਰਕੇ ਥਾਣੇ ਲਿਜਾਇਆ ਗਿਆ। ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਆਗੂਆਂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ, ਰਾਮੇਸ਼ ਸਹਾਰਨ ਅਤੇ ਜਗਮੋਹਨ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਇਸ ਤਰ੍ਹਾਂ ਮੁਲਾਜਮਾਂ ਦੀ ਅਵਾਜ ਨੂੰ ਨਹੀ ਦਬਾਅ ਸਕਦੀ। ਉਹਨਾ ਆਖਿਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਨੇ ਜੇਕਰ ਇਸ ਤਰ੍ਹਾਂ ਧੱਕਾ ਜਾਰੀ ਰੱਖਿਆ ਤਾ ਜਥੇਬੰਦੀ ਸਰਕਾਰ ਵਿਰੁੱਧ ਸੜਕਾਂ ’ਤੇ ਸੰਘਰਸ਼ ਕਰਨ ਨੂੰ ਮਜਬੂਰ ਹੋਵੇਗੀ। ਉਹਨਾਂ ਕਿਹਾ ਕਿ 11 ਨਵੰਬਰ 2023, 31 ਜਨਵਰੀ 2024 ਅਤੇ 14 ਮਾਰਚ 2024 ਦੀਆਂ ਮੀਟਿੰਗਾਂ ’ਚ ਮੁਲਾਜਮਾਂ ਨੂੰ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਦੂਰ ਕਰਨ ਦਾ ਫੈਸਲਾ ਹੋਣ ਦੇ ਬਾਵਜੂਦ ਅਫਸਰਸ਼ਾਹੀ ਮੰਗਾਂ ਲਾਗੂ ਨਹੀ ਕਰ ਰਹੀ, ਜਿਸ ਕਰਕੇ ਮੁਲਾਜਮ ਮੰਤਰੀਆਂ ਅਤੇ ਮੁੱਖ ਮੰਤਰੀ ਨੂੰ ਮਿਲਣ ਲਈ ਸੰਘਰਸ਼ ਕਰ ਰਹੇ ਹਨ ਪਰ ਪ੍ਰਸ਼ਾਸ਼ਨ ਅਤੇ ਸਰਕਾਰ ਮੁਲਾਜਮਾਂ ਦੀ ਅਵਾਜ ਨੂੰ ਦਬਾਅ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਦੀ ਇਸ ਤਾਨਾਸ਼ਾਹੀ ਵਿਰੁੱਧ ਪੂਰੇ ਪੰਜਾਬ ਵਿੱਚ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸਰਕਾਰ ਦੀ ਤਾਨਾਸ਼ਾਹੀ ਸੱਚਾਈ ਆਮ ਲੋਕਾਂ ਸਾਹਮਣੇ ਉਜਾਗਰ ਕੀਤੀ ਜਾਵੇਗੀ।
Leave a Comment
Your email address will not be published. Required fields are marked with *