ਫਰੀਦਕੋਟ , 18 ਮਾਰਚ (ਵਰਲਡ ਪੰਜਾਬੀ ਟਾਈਮਜ਼)
ਲੋਕ ਸਭਾ ਚੋਣਾਂ 2024 ਦੇ ਸਬੰਧ ’ਚ ਆਦਰਸ ਚੋਣ ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ। ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਫਰੀਦਕੋਟ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਵਲੋਂ ਲਿਖਤੀ ਆਦੇਸ਼ ਦਿੱਤੇ ਹਨ ਕਿ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਡਿਊਟੀ ਸਟੇਸ਼ਨ ਨਹੀਂ ਛੱਡਣਗੇ ਅਤੇ ਆਪਣੇ ਦਫਤਰਾਂ ’ਚ ਹਾਜਰ ਰਹਿਣਗੇ। ਉਹਨਾਂ ਕਿਹਾ ਕਿ ਛੁੱਟੀ ਵਾਲੇ ਦਿਨ ਵੀ ਦਫਤਰ ਖੋਲੇ ਜਾਣਗੇ ਤਾਂ ਜੋ ਡਾਕ ਆਦਿ ਦੇਣ ’ਚ ਕੋਈ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਰਕਾਰੀ ਵਿਭਾਗ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਇਹਨਾਂ ਹੁਕਮਾਂ ਨੂੰ ਤੁਰਤ ਲਾਗੂ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਚੋਣਾਂ ਦੇ ਕੰਮ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Leave a Comment
Your email address will not be published. Required fields are marked with *