ਫਰੀਦਕੋਟ , 30 ਨਵੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਸ. ਬਲਦੇਵ ਸਿੰਘ ਸਰਾਂ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ,ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ,
, ਪਟਿਆਲਾ ਨੂੰ ਇੱਕ ਪੱਤਰ ਲਿਖ ਕੇ ਪੈਸਕੋ ਅਧੀਨ ਕੰਮ ਕਰਦੇ ਸਮੂਹ ਆਊਟ ਸੋਰਸ ਮੁਲਾਜ਼ਮਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਮੰਗਾਂ ਦਾ ਨਿਪਟਾਰਾ ਕਰਨ ਸਬੰਧੀ ਅਤੇ ਜਥੇਬੰਦੀ ਨੂੰ ਆਪਣਾ ਪੱਖ ਪੇਸ਼ ਕਰਨ ਲਈ ਮੀਟਿੰਗ ਦਾ ਸਮਾਂ ਦੇਣ ਦੀ ਮੰਗ ਕੀਤੀ ਹੈ।
ਪੱਤਰ ਰਾਹੀਂ ਚੇਅਰਮੈਨ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਾਵਰ ਕਾਮ ਵੱਲੋਂ ਰੈਗੂਲਰ ਤੌਰ ਤੇ ਚੱਲਣ ਵਾਲੇ ਕੰਮਾਂ ਲਈ ਰੈਗੂਲਰ ਮੁਲਾਜ਼ਮਾਂ ਦੀ ਭਰਤੀ ਦੀ ਹੀ ਲੋੜ ਹੁੰਦੀ ਹੈ । ਇਸ ਕਰਕੇ ਵੱਖ ਵੱਖ ਕੰਮਾਂ ਲਈ ਰੈਗੂਲਰ ਭਰਤੀ ਸ਼ੁਰੂ ਕੀਤੀ ਜਾਵੇ। ਆਊਟਸੋਰਸਿੰਗ ਏਜੰਸੀਆਂ ਵੱਲੋਂ ਵੱਡੇ ਪੱਧਰ ਤੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਸਾਰੇ ਵਰਗਾਂ ਤੇ ਲਾਗੂ ਕਰਵਾਇਆ ਜਾਵੇ। ਇਹ ਫੈਸਲਾ ਹੋਣ ਤੱਕ ਚੰਡੀਗੜ੍ਹ ਪ੍ਰਸ਼ਾਸਨ ਤੇ ਕਈ ਹੋਰ ਰਾਜ ਸਰਕਾਰਾਂ ਵੱਲੋਂ ਨਿਸ਼ਚਿਤ ਕੀਤੇ ਗਏ ਰੇਟਾਂ ਮੁਤਾਬਕ ਸਭ ਤੋਂ ਵੱਧ ਡੀ ਸੀ ਰੇਟ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਧੀਨ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਤੇ ਲਾਗੂ ਕੀਤੇ ਜਾਣ, ਕਿਸੇ ਵੀ ਆਊਟ ਸੋਰਸ ਮੁਲਾਜ਼ਮ ਦੀ ਜੇਕਰ ਕਿਸੇ ਦੁਰਘਟਨਾ ਵਿੱਚ ਮੌਤ ਹੋ ਜਾਂਦੀ ਹੈ ਤਾਂ ਪੰਜਾਬ ਸਰਕਾਰ ਦੇ ਰੈਗੂਲਰ ਮੁਲਾਜ਼ਮਾਂ ਵਾਂਗ ਐਕਸਗਰੇਸ਼ੀਆ, ਗਰੈਜਟੀ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ , ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਆਊਟ ਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾਂ ਤੋਂ ਜੇਕਰ 8 ਘੰਟੇ ਤੋਂ ਵੱਧ ਡਿਊਟੀ ਲਈ ਜਾਂਦੀ ਹੈ ਤਾਂ ਸਬੰਧਤ ਮੁਲਾਜ਼ਮਾਂ ਨੂੰ ਓਵਰ ਟਾਈਮ ਭੱਤਾ ਦਿੱਤਾ ਜਾਵੇ। ਜੇਕਰ ਕਿਸੇ ਮੁਲਾਜ਼ਮ ਤੋਂ ਐਮਰਜਸੀ ਹਾਲਤਾਂ ਵਿੱਚ ਰਾਤ ਨੂੰ ਵੀ ਕੰਮ ਲਿਆ ਜਾਂਦਾ ਹੈ ਤਾਂ ਸਬੰਧਤ ਮੁਲਾਜ਼ਮ ਨੂੰ ਨਾਈਟ ਅਲਾਉਂਸ ਦਿੱਤਾ ਜਾਵੇ ,ਸਬੰਧਤ ਮੁਲਾਜ਼ਮਾਂ ਨੂੰ ਸਰਕਾਰੀ ਮੁਲਾਜ਼ਮਾਂ ਦੀ ਤਰ੍ਹਾਂ ਅਚਨਚੇਤ ਛੁੱਟੀਆਂ ਅਤੇ ਨਿਯਮਾਂ ਅਨੁਸਾਰ ਬਣਦੀਆਂ ਹੋਰ ਛੁੱਟੀਆਂ ਵੀ ਦਿੱਤੀਆਂ ਜਾਣ ਅਤੇ ਥਰਮਲ ਪਲਾਂਟਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਾਂਗ ਆਊਟਸੋਰਸ ਅਧੀਨ ਮੁਲਾਜ਼ਮਾਂ ਨੂੰ ਸਪੈਸ਼ਲ ਰਿਸਕ ਅਲਾਉਂਸ ਦਿੱਤਾ ਜਾਵੇ , 220 ਕੇ ਵੀ ਸਬ ਸਟੇਸ਼ਨਾਂ ਤੇ ਕੰਮ ਕਰਦੇ ਪੈਸਕੋ ਸਕਿੱਲਡ ਵਰਕਰ ਐਸ ਐਸ ਏ ਨੂੰ ਵਾਧੂ ਡਿਊਟੀ ਦੌਰਾਨ ਓਵਰ ਟਾਈਮ ਦਿੱਤਾ ਜਾਵੇ। ਇਸ ਦੌਰਾਨ ਪਾਵਰ ਕਾਮ ਟਰਾਂਸਕੋ ਆਊਟਸੋਰਸਿੰਗ ਵਰਕਰਜ਼ ਯੂਨੀਅਨ ਸਬੰਧਤ ਏਟਕ ਪੰਜਾਬ ਦੇ ਸੂਬਾ ਪ੍ਰਧਾਨ ਹਰਵਿੰਦਰ ਸ਼ਰਮਾ, ਜਨਰਲ ਸਕੱਤਰ ਸੰਦੀਪ ਖੱਤਰੀ ਅਤੇ ਸੂਬਾਈ ਆਗੂਆਂ ਹਰਜਿੰਦਰ ਸਿੰਘ ਨੇ ਮੰਗ ਕੀਤੀ ਹੈ ਸਾਡੀ ਜਥੇਬੰਦੀ ਨੂੰ ਆਪਣਾ ਪੱਖ ਪੇਸ਼ ਕਰਨ ਲਈ ਤੁਰੰਤ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਅਤੇ ਆਊਟ ਸੋਰਸ ਮੁਲਾਜ਼ਮਾਂ ਨਾਲ ਸਬੰਧਤ ਸਾਰੇ ਮਸਲੇ ਹੱਲ ਤੁਰੰਤ ਹੱਲ ਕੀਤੇ ਜਾਣ ।
Leave a Comment
Your email address will not be published. Required fields are marked with *