728 x 90
Spread the love

ਪੈਸੇਫਿਕ ਅਕੈਡਮੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਪੈਸੇਫਿਕ ਅਕੈਡਮੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਮਸਤਕ ਹੋਏ
Spread the love

ਸਰੀ, 27 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ)

ਪੈਸੇਫਿਕ ਅਕੈਡਮੀ ਸਕੂਲ ਦੇ ਨਵੇਂ ਵਿਦਿਆਰਥੀ ਆਪਣੇ ਅਧਿਆਪਕ ਕਰਿਸ ਵੈਨਡਜ਼ੂਰਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਮਸਤਕ ਹੋਏ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਨਾਲ ਨਾਲ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕੀਤੀ।

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰਿਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਗੁਰਦੁਅਰਾ ਸਾਹਿਬ ਦੀ ਮਰਿਯਾਦਾ, ਸਿੱਖ ਧਰਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਸੰਬੰਧੀ ਮੁੱਢਲੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਜਗਿਆਸਾ ਪ੍ਰਗਟ ਕਰਦਿਆਂ ਸਿੱਖ ਧਰਮ ਬਾਰੇ ਅਤੇ ਗੁਰਦੁਆਰਾ ਸਾਹਿਬ ਵਿਚ ਦਿਖਾਈ ਦੇ ਰਹੇ ਪਹਿਲੂਆਂ ਬਾਰੇ ਆਪਣੇ ਸਵਾਲ ਵੀ ਪੁੱਛੇ। ਤਕਰੀਬਨ ਇਕ ਘੰਟੇ ਦੇ ਵਿਚਾਰ ਵਟਾਂਦਰੇ ਬਾਅਦ ਇਨ੍ਹਾਂ ਵਿਦਿਆਰਥੀਆਂ ਨੇ ਲੰਗਰ ਹਾਲ ਵਿਚ ਜਾ ਕੇ ਲੰਗਰ ਛਕਿਆ। ਅਧਿਆਪਕ ਕਰਿਸ ਵੈਨਡਜ਼ੂਰਾ ਅਤੇ ਵਿਦਿਆਰਥੀਆਂ ਨੇ ਵਿਦਾਇਗੀ ਲੈਂਦਿਆਂ ਹੋਇਆਂ ਗੁਰਦੁਆਰਾ ਸਾਹਿਬ ਵੱਲੋਂ ਦਿੱਤੀਆਂ ਸੇਵਾਵਾਂ ਲਈ ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

ਵਰਨਣਯੋਗ ਹੈ ਕਿ ਪੈਸੇਫਿਕ ਅਕੈਡਮੀ ਇਕ ਪ੍ਰਾਈਵੇਟ ਸਕੂਲ ਹੈ ਅਤੇ ਇਸ ਦੇ ਅਧਿਆਪਕ ਕਰਿਸ ਵੈਨਡਜ਼ੂਰਾ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਚ ਅਕਸਰ ਹੀ ਲਿਆਉਂਦੇ ਤਾਂ ਜੋ ਵਿਦਿਆਰਥੀ ਦੂਜੇ ਧਰਮ ਤੇ ਸੱਭਿਆਚਾਰ ਤੋਂ ਵੀ ਜਾਣੂੰ ਹੋ ਸਕਣ।

worldpunjabitimes
ADMINISTRATOR
PROFILE

Posts Carousel

Leave a Comment

Your email address will not be published. Required fields are marked with *

Latest Posts