ਚੀਫ ਸੈਕਟਰੀ ਪੰਜਾਬ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਂਹੀ ਕੀਤੀ ਮੀਟਿੰਗ
ਫਰੀਦਕੋਟ , 27 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਮਨਸੂਨ ਸੀਜ਼ਨ ਦੀ ਆਮਦ ਨੂੰ ਵੇਖਦੇ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸੰਬੰਧੀ ਅੱਜ ਚੀਫ ਸੈਕਟਰੀ ਪੰਜਾਬ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਂਹੀ ਮੀਟਿੰਗ ਕਰ ਆਦੇਸ਼ ਜਾਰੀ ਕੀਤੇ ਗਏ। ਵੀਡੀਓ ਕਾਨਫਰੰਸ ਉਪਰੰਤ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਵੱਲੋਂ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ ਬੀਮਾਰੀਆਂ ਤੋ ਬਚਾਉਣ ਲਏ ਹਰ ਸੰਭਵ ਕਦਮ ਚੱਕਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇ ਹੈਜਾ, ਦਸਤ ਰੋਗ, ਹੈਪਿਟਾਈਟਸ ਏ ਤੇ ਈ ਆਦਿ ਹੋਣ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਬਚਾਅ ਲਈ ਜਾਗਰੂਕ ਹੋਣ ਦੇ ਨਾਲ ਨਾਲ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ਹੈ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ’ਚ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ ਅਤੇ ਪੀਣ ਦਾ ਪਾਣੀ ਸਾਫ ਭਾਂਡੇ ਵਿੱਚ ਢੱਕ ਕੇ ਰੱਖਣਾ ਚਾਹੀਦਾ ਹੈ। ਟੋਭਿਆਂ ਨੇੜੇ ਲੱਗੇ ਨਲਕਿਆਂ ਦਾ ਪਾਣੀ ਨਹੀਂ ਪੀਣਾ ਚਾਹੀਦਾ ਕਿਉਂਕਿ ਇਸ ਨਾਲ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਪਖਾਨੇ ਦੀ ਵਰਤੋਂ ਕਰੋ ਅਤੇ ਪਖਾਨਾ ਜਾਣ ਤੋਂ ਬਾਅਦ ਅਤੇ ਖਾਣਾ ਖਾਣ ਤੋਂ ਪਹਿਲਾਂ ਹੱਥ ਜਰੂਰ ਧੋਵੋ। ਗਲੇ-ਸੜੇ, ਜਿਆਦਾ ਕੱਚੇ ਜਾਂ ਜਿਆਦਾ ਪੱਕੇ ਫਲ ਅਤੇ ਸਬਜੀਆਂ ਅਤੇ ਬਾਸੀ ਭੋਜਨ ਦੀ ਵਰਤੋਂ ਅਜਿਹੇ ਮੌਸਮ ਵਿਚ ਨਹੀਂ ਕਰਨੀ ਚਾਹੀਦੀ। ਉਹਨਾਂ ਦੱਸਿਆ ਕਿ ਪਾਣੀ ਨੂੰ ਪੀਣਯੋਗ ਬਣਾਉਣ ਲਈ ਨੇੜੇ ਦੀ ਸਿਹਤ ਸੰਸਥਾ ਜਾਂ ਮਿਉਂਸੀਪਲ ਕਮੇਟੀ ਦੇ ਦਫਤਰ ਤੋਂ ਕਲੋਰੀਨ ਦੀਆਂ ਗੋਲੀਆਂ ਮੁਫਤ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਸਕੂਲ ਮੁਖੀ ਸਵੇਰ ਦੀ ਸਭਾ ਦੌਰਾਨ ਵਿਦਿਆਥੀਆਂ ਨੂੰ ਜਾਗਰੂਕ ਕਰਨ ਕਿ ਬਜਾਰ ਦੀਆਂ ਅਣ-ਢਕੀਆਂ ਖਾਣ ਪੀਣ ਦੀਆਂ ਚੀਜਾਂ ਅਤੇ ਜੂਸ ਆਦਿ ਪੀਣ ਤੋ ਗੁਰੇਜ ਕਰਨ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਹੈਜਾ, ਦਸਤ, ਬੁਖਾਰ ਆਦਿ ਦੀ ਸ਼ਿਕਾਇਤ ਹੋਵੇ ਤਾਂ ਤੁਰਤ ਸਰਕਾਰੀ ਹਸਪਤਾਲ ਵਿਚ ਪਹੁੰਚ ਕਰਕੇ ਮੁਫ਼ਤ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਮੌਜੂਦ ਡਾ. ਮਨਿੰਦਰ ਪਾਲ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਸਕੂਲਾਂ, ਧਾਰਮਿਕ ਅਤੇ ਜਨਤਕ ਥਾਵਾਂ ਤੇ ਲਗੇ ਪੀਣ ਵਾਲੇ ਪਾਣੀ ਦੇ ਸੋਮਿਆਂ ’ਚੋਂ ਸੈਪਲ ਲੈ ਕਿ ਲੈਬੋਰਟਰੀ ਚ ਟੈਸਟ ਲਏ ਭੇਜੇ ਜਾ ਰਹੇ ਹਨ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਸਾਫ ਪਾਣੀ ਮਿਲੇ ਅਤੇ ਲੋਕਾਂ ਨੂੰ ਨੂੰ ਇਹਨਾਂ ਬੀਮਾਰੀਆਂ ਤੋ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਘਰ ਤੋ ਘਰ ਸਰਵੇ ਦੌਰਾਨ ਆਮ ਲੋਕਾਂ ਨੂੰ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਦਸਤ ਰੋਕੂ ਕੰਪੇਨ ਤਹਿਤ ਓ.ਆਰ.ਐਸ ਅਤੇ ਜਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਕੁਮਾਰ, ਜਿਲਾ ਐਪੀਡੀਮਲੋਜਿਸਟ ਡਾ ਹਿਮਾਂਸ਼ੂ ਗੁਪਤਾ ਡਾ ਦੀਪਤੀ ਅਰੋੜਾ ਅਤੇ ਮਿਉਂਸੀਪਲ ਕਮੇਟੀ ਦੇ ਈ.ਓ. ਹਾਜਰ ਸਨ।