ਕੋਟਕਪੂਰਾ, 10 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ ਅਰਧ ਸਰਕਾਰੀ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ ਸਮਾਜ ਸੇਵਾ ਅਤੇ ਤਕਨਾਲੋਜੀ, ਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ਵਿੱਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ ਜੋ ਕਿ ਰਾਸ਼ਟਰੀ ਪੱਧਰ ਤੇ ਸਨਮਾਨ ਦੇ ਹੱਕਦਾਰ ਹਨ। ਅਜਿਹੇ ਬੱਚਿਆਂ ਨੂੰ ਉਚਿਤ ਸਨਮਾਨ ਪ੍ਰਦਾਨ ਕਰਨ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਹਰ ਸਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦਾ ਹੈ। ਇਸ ਪੁਰਸਕਾਰ ਵਿੱਚ ਮੈਡਲ, ਸਰਟੀਫਿਕੇਟ ਅਤੇ ਪ੍ਰਸੰਸ਼ਾ ਪੱਤਰ ਦਿੱਤਾ ਜਾਂਦਾ ਹੈ। ਇਹ ਪੁਰਸਕਾਰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਜੀ ਵੱਲੋਂ ਪ੍ਰਦਾਨ ਕੀਤੇ ਜਾਦੇ ਹਨ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਅਜਿਹਾ ਕੋਈ ਵੀ ਬੱਚਾ, ਜਿਹੜਾ ਭਾਰਤੀ ਨਾਗਰਿਕ ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਵੱਧ ਨਹੀਂ ਹੈ, ਉਹ ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬੱਚੇ ਨੂੰ ਨਾਮਜਦ ਕਰਨ ਲਈ ਆਨ ਲਾਈਨ ਪੋਰਟਲ https;//awards.gov.in ’ਤੇ ਮਿਤੀ 31/07/2025 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਭਾਰਤ ਸਰਕਾਰ ਦੁਆਰਾ ਦਿੱਤਾ ਜਾਣ ਵਾਲਾ ਇੱਕੋ ਇੱਕ ਰਾਸ਼ਟਰੀ ਪੱਧਰ ਦਾ ਬਾਲ ਪੁਰਸਕਾਰ ਹੈ। ਇਸ ਲਈ ਉਪਰੋਕਤ ਦਿੱਤੇ ਵੇਰਵੇ ਅਨੁਸਾਰ ਵੱਖ ਵੱਖ ਖੇਤਰਾਂ ਵਿੱਚ ਪ੍ਰਪਤੀਆਂ ਕਰਨ ਵਾਲੇ ਬੱਚਿਆਂ ਨੂੰ ਰਾਸ਼ਟਰੀ ਪੱਧਰ ’ਤੇ ਸਨਮਾਨ ਦਵਾਉਣ ਲਈ ਇਸ ਪੋਰਟਲ ’ਤੇ ਅਰਜੀ ਫਾਰਮ ਭਰੇ ਜਾਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਪ੍ਰੋਗਰਾਮ ਅਫਸਰ, ਮਹਿਲਾ ਭਵਨ, ਜਿਲ੍ਹਾ ਪ੍ਰੀਸ਼ਦ ਕੰਪਲੈਕਸ, ਸਾਦਿਕ ਚੌਕ, ਫਰੀਦਕੋਟ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।