ਫਰੀਦਕੋਟ 11 ਅਕਤੂਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਪ੍ਰਾਇਮਰੀ ਸਕੂਲ ਮੰਡਵਾਲਾ ਨੇ ਸੈਂਟਰ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 29 ਤਗਮੇ ਜਿੱਤੇ। ਜਾਣਕਾਰੀ ਅਨੁਸਾਰ ਦੋ ਰੋਜ਼ਾ ਸੈਂਟਰ ਪੱਧਰੀ ਮੁਕਾਬਲਿਆਂ ਵਿੱਚ ਨੈਸ਼ਨਲ ਸਟਾਇਲ ਕਬੱਡੀ ਵਿੱਚ ਲੜਕਿਆਂ ਦੀ ਟੀਮ ਪਹਿਲੇ ਸਥਾਨ ਤੇ ਰਹੀ ਅਤੇ ਲੜਕੀਆਂ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ । ਇਸ ਤੋ ਇਲਾਵਾ ਲੰਬੀ ਛਾਲ ਤੇ 100 ਮੀਟਰ ਦੌੜ ਵਿੱਚ ਮਾਨਵੀਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕੁਸ਼ਤੀ ਮੁਕਾਬਲੇ ਵਿੱਚ ਮਨਵੀਰ ਸਿੰਘ ਨੇ ਪਹਿਲਾ ਤੇ ਅਭੀਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ਾਟਪੁੱਟ ਦੇ ਮੁਕਾਬਲੇ ਵਿੱਚ ਅਮਨਦੀਪ ਕੌਰ ਦੂਜੇ ਸਥਾਨ ਤੇ ਰਹੀ।ਇਸ ਮੌਕੇ ਤੇ ਸਕੂਲ ਮੁੱਖੀ ਸ਼੍ਰੀਮਤੀ ਪਰਮਜੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਸ. ਬਲਦੇਵ ਸਿੰਘ ,ਸ.ਗੁਰਮੀਤ ਸਿੰਘ ,ਰਣਜੀਤ ਕੌਰ, ਮਨਦੀਪ ਕੌਰ ਤੇ ਸੰਦੀਪ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।